*ਵਿੱਤੀ ਸਾਖ਼ਰਤਾ ਵਿਸ਼ੇ ਤਹਿਤ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਸਮਾਰਟ ਸਕੂਲ ਮਲਕੋਂ ਦੇ ਵਿਦਿਆਰਥੀਆਂ ਦੀ ਝੰਡੀ*

0
4

ਮਾਨਸਾ, 12 ਜੁਲਾਈ:(ਸਾਰਾ ਯਹਾਂ/ਬੀਰਬਲ ਧਾਲੀਵਾਲ ):
ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ‘ਵਿੱਤੀ ਸਾਖਰਤਾ’ ਵਿਸ਼ੇ ਤਹਿਤ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸਰਦੂਲਗੜ੍ਹ, ਮਾਨਸਾ ਅਤੇ ਬੁਢਲਾਡਾ ਬਲਾਕ ਦੀਆਂ ਟੀਮਾਂ ਨੇ ਭਾਗ ਲਿਆ।


ਸਮਾਰਟ ਸਕੂਲ ਮਲਕੋਂ ਦੇ ਸਕੂਲ ਮੁਖੀ ਜਸਮੇਲ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਲਾਕ ਬੁਢਲਾਡਾ ਅਧੀਨ ਆਉਂਦੇ ਸਮਾਰਟ ਸਕੂਲ ਮਲਕੋਂ ਵੱਲੋਂ ਨੌਵੀਂ ਕਲਾਸ ਦੇ ਵਿਦਿਆਰਥੀ ਸਾਹਿਲ ਗਰਗ ਅਤੇ ਲਵਪ੍ਰੀਤ ਸਿੰਘ ਨੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ 22 ਟੀਮਾਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ 10,000 ਰੁਪਏ ਦਾ ਨਕਦ ਇਨਾਮ, ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਪਿੰਡ ਦੇ ਪਤਵੰਤਿਆਂ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਦਾ ਸਵਾਗਤ ਅਤੇ ਸਨਮਾਨ ਕੀਤਾ।
ਜ਼ਿਲ੍ਹਾ ਸਿਖਿਆ ਅਫ਼ਸਰ( ਸੈ.ਸਿ.) ਹਰਿੰਦਰ ਸਿੰਘ ਭੁੱਲਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅਸ਼ਕ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਪ੍ਰਾਪਤੀ ਲਈ ਸਕੂਲ ਮੁੱਖੀ ਦੀ ਪ੍ਰਸ਼ੰਸਾ ਕੀਤੀ। ਡਾਇਟ ਪ੍ਰਿੰਸੀਪਲ ਬੂਟਾ ਸਿੰਘ ਸੇਖੋਂ, ਝੁਨੀਰ ਬਲਾਕ ਦੇ ਬੀ.ਐੱਨ.ਓ.ਹਰਸ਼ ਦੇਵ, ਸਕੂਲ ਦੇ ਡੀ.ਡੀ.ਓ. ਹਰਪ੍ਰੀਤ ਸਿੰਘ ਜੱਸਲ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ, ਪ੍ਰਿੰਸੀਪਲ ਅਰੁਣ ਕੁਮਾਰ ਨੈਸ਼ਨਲ ਐਵਾਰਡੀ, ਅਮਰਜੀਤ ਸਿੰਘ ਚਹਿਲ ਨੈਸ਼ਨਲ ਐਵਾਰਡੀ ਨੇ ਵਿਦਿਆਰਥੀਆਂ ਦੀ ਪ੍ਰਪਤੀ ’ਤੇ ਖ਼ੁਸ਼ੀ ਪ੍ਰਗਟ ਕੀਤੀ।
ਇਸ ਮੌਕੇ ਜੁਗਰਾਜ ਸਿੰਘ,ਅੰਮ੍ਰਿਤਪਾਲ ਕੌਰ, ਗੁਰਵਿੰਦਰ ਕੌਰ, ਗੁਰਪ੍ਰੀਤ ਕੌਰ, ਰਜਨੀ ਅਰੋੜਾ ਅਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here