*ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਿਹਤ ਸੇਵਾਵਾਂ ਲਈ 24 ਘੰਟੇ ਰੈਪਿਡ ਰਿਸਪੌਂਸ ਅਤੇ ਸਿਹਤ ਟੀਮਾਂ ਤੈਨਾਤ-ਡਿਪਟੀ ਕਮਿਸ਼ਨਰ*

0
48

ਮਾਨਸਾ, 13 ਜੁਲਾਈ: (ਸਾਰਾ ਯਹਾਂ/ਗੁਰਪ੍ਰੀਤ ਧਾਲੀਲ )
ਡਿਪਟੀ ਕਮਿਸ਼ਨਰ ਸ੍ਰੀ ਰਿਸੀਪਾਲ ਸਿੰਘ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਵਿਚ ਸਿਹਤ ਸਮੱਸਿਆਵਾਂ ਨਾਲ ਨਜਿੱਠਣ ਲਈ 24 ਘੰਟੇ ਰੈਪਿਡ ਰਿਸਪੋਸ ਮੈਡੀਕਲ ਟੀਮਾਂ ਅਤੇ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸਥਿਤੀ ’ਚ ਕਈ ਬਿਮਾਰੀਆਂ ਫੈਲਣ ਦਾ ਡਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਰੈਪਿਡ ਰਿਸਪੋਂਸ ਟੀਮਾਂ ਵੱਲੋਂ ਹਰ 2 ਘੰਟੇ ਬਾਅਦ ਚਾਂਦਪੁਰਾ ਬੰਨ੍ਹ ਦਾ ਦੌਰਾ ਕੀਤਾ ਜਾ ਰਿਹਾ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ਼ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਮਾਤਰਾ ’ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸਿਹਤ ਸੰਸਥਾਵਾ ਦੇ ਮੁਖੀਆ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਦੇ ਬਚਾਅ ਲਈ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਰੱਖੇ ਜਾਣ।
ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ’ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਸਿਹਤ ਸੇਵਾਵਾਂ ਸਬੰਧੀ ਕੋਈ ਜ਼ਰੂਰਤ ਹੁੰਦੀ ਹੈ, ਤਾਂ ਉਹ  ਮਾਨਸਾ ਵਿਖੇ ਕੰਟਰੋਲ ਰੂਮ ਦੇ ਨੰਬਰ 01652-227056,  ਬਲਾਕ ਬੁਢਲਾਡਾ ਵਿਖੇ 77101-19398, ਸਰਦੂਲਗੜ੍ਹ ਵਿਖੇ 01659-250074 ਕੰਟਰੋਲ ਰੂਮ ਨੰਬਰਾਂ ’ਤੇ ਰਾਬਤਾ ਕਰਕੇ ਮਦਦ ਲਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪਿੰਡਾਂ ’ਚ ਹੜ੍ਹਾਂ ਦੀ ਸਥਿਤੀ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਮਰੀਜ ਕਿਸੇ ਗਭੀਰ ਬਿਮਾਰੀ ਵਾਲੇ ਹਨ ਜਾਂ ਜਿੰਨ੍ਹਾਂ ਦਾ ਲੰਮੇ ਸਮੇਂ ਤੋਂ ਕਿਸੇ ਬਿਮਾਰੀ ਕਾਰਨ ਇਲਾਜ਼ ਚੱਲ ਰਿਹਾ ਹੈ, ਜਿਵੇਂ ਬੀ.ਪੀ., ਸੂਗਰ, ਦਿਲ ਅਤੇ ਗੁਰਦੇ ਦੀ ਬਿਮਾਰੀ ਦੇ ਮਰੀਜ਼ ਆਪਣੀ 10 ਤੋਂ 15 ਦਿਨ ਦੀ ਦਵਾਈ ਆਪਣੇ ਪਾਸ ਨੇੜੇ ਦੇ ਸਿਹਤ ਕੇਂਦਰ ਤੋਂ ਪਹਿਲਾਂ ਹੀ ਲੈ ਕੇ ਰੱਖਣ। ਗਰਭਵਤੀ ਅੋਰਤਾਂ ਅਤੇ ਛੋਟੇ ਬੱਚਿਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਤੋ ਹੋ ਸਕੇ ਤਾਂ ਪਹਿਲਾ ਹੀ ਦੂਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਜੇਕਰ ਕਿਸੇ ਵਿਅਕਤੀ ਨੂੰ ਸੱਪ ਦੁਆਰਾ ਕਟਿਆਂ ਜਾਂਦਾ ਹੈ ਤਾਂ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ’ਤੇ ਹਰ ਸਮੇ ਇਸ ਦੇ ਮੁਫ਼ਤ ਇਲਾਜ਼ ਲਈ ਵੈਕਸੀਨੇਸ਼ਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੈਡੀਕਲ ਟੀਮ ਵਿਚ ਡਾ. ਅਰਸ਼ਦੀਪ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ, ਸੰਤੋਸ਼ ਭਾਰਤੀ, ਤਿਰਲੋਕ ਸਿੰਘ ਬਲਾਕ ਐਜੂਕੇਟਰ, ਹੰਸ ਰਾਜ ਸੈਨਟਰੀ ਇੰਸਪੈਕਟਰ ਵੱਲੋਂ ਸਮੇਂ ਸਮੇਂ ’ਤੇ ਸੰਭਾਵੀ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here