*ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਜਾਂਚ ਕੈਂਪ ਲਗਾਏ*

0
48

ਮਾਨਸਾ 9 ਅਗਸਤ(ਸਾਰਾ ਯਹਾਂ/ਚਨਾਂਦੀਪ ਔਲਖ )

ਪੰਜਾਬ ਸਰਕਾਰ ਦੀ ਤਰਫੋਂ ਲੋਕਾਂ ਨੂੰ ਵਧੀਆ ਤੇ ਮਿਆਰੀ  ਸਿਹਤ ਸਹੂਲਤਾਂ ਮੁਹਈਆ ਕਰਾਉਣ ਦੇ ਮਕਸਦ ਨਾਲ ਡਾਕਟਰ ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਸਿਵਲ ਸਰਜਨ ਮਾਨਸਾ ਡਾ. ਅਸਵਨੀ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ .ਹਰਦੀਪ ਸਰਮਾ ਐਸ ਐਮ ਓ..ਇੰਚ.ਸਿਵਲ ਹਸਪਤਾਲ ਮਾਨਸਾ.ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈੰਪ ਲਗਾਏ ਗਏ।    ਸਿਵਲ ਹਸਪਤਾਲ (ਐਮ ਸ਼ੀ ਐਚ ) ਕੈਂਪ ਵਿੱਚ ਡਾ .ਹਿਤਿਕਾ (ਐਮ ਡੀ ਗਾਇਨੀ) ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ,ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਅਤੇ ਲੋੜੀਂਦੇ ਟੈਸਟ ਵੀ ਮੌਕੇ ਤੇ ਕੀਤੇ ਗਏ । ਉਨ੍ਹਾਂ ਗਰਭਵਤੀ ਔਰਤਾਂ ਨੂੰ ਚੰਗਾ ਪੌਸ਼ਟਿਕ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ ,ਮੌਸਮੀ ਫਲ, ਗੁੜ੍ਹ ,ਚਣੇ ,ਦੁੱਧ ,ਦਹੀਂ, ਜੂਸ ਆਦਿ ਘਰੇਲੂ ਚੀਜਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ ।

ਸਮੇਂ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਨਾਲ ਜਾਂਚ ਕਰਵਾਉਣ ਲਈ ਸਮਝਾਇਆ ਤਾਂ ਜੋ ਕਿਸੇ ਵੀ ਤਕਲੀਫ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।ਇਸ ਮੌਕੇ ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਅਤੇ ਦਰਸਨ ਸਿੰਘ ਨੇ ਵੀ ਗਰਭਵਤੀ ਮਾਵਾ ਨੂੰ ਵਿਸ਼ੇਸ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮਿਸ਼ਨ ਇੰਦਰਧਨੁਸ਼ ਦੇ ਤਹਿਤ ਟੀਕਾਕਰਨ ਦਾ ਪਹਿਲਾ ਗੇੜ 7 ਅਗਸਤ ਤੋਂ 12 ਅਗਸਤ ਤੱਕ ਮਨਾਇਆ ਜਾ ਰਿਹਾ ਹੈ,ਇਸ ਮਹਿੰਮ ਤਹਿਤ ਜੌ ਬੱਚੇ ਕਿਸੇ ਕਾਰਨ ਕਰਕੇ ਟੀਕਾਕਰਨ ਨਹੀਂ ਕਰਵਾ ਸਕੇ, ਉਨਾਂ ਬਚਿਆ ਨੂੰ ਵੀ ਕਵਰ ਕੀਤਾ ਜਾਵੇਗਾ।    ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਕੈਂਪ ਦੌਰਾਨ ਜਾਣਕਾਰੀ ਦਿੰਦਿਆ ਡਾਕਟਰ ਹਰਦੀਪ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਜ਼ਰੂਰੀ ਜਾਂਚ, ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਦੋ ਔਰਤਾਂ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ।

ਔਰਤਾਂ ਦੇ ਮਾਹਿਰ ਡਾਕਟਰ ਵੱਲੋਂ ਇਨ੍ਹਾਂ ਸਪੈਸ਼ਲ ਕੈਂਪਾ ਦੌਰਾਨ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਜਲਦੀ ਪਹਿਚਾਣ ਕਰਕੇ ਨਾਰਮਲ ਡਿਲਿਵਰੀ ਲਈ ਸਮੂਦਾਇਕ ਸਿਹਤ ਕੇਂਦਰ ਖਿਆਲਾ ਵਿਖੇ ਪੂਰੇ ਪ੍ਰਬੰਧ ਕੀਤੇ ਗਏ ਹਨ।ਇਸ ਤੋਂ ਇਲਾਵਾ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ। ਗਰਭਵਤੀ ਔਰਤਾਂ ਦੇ ਤਿੰਨ ਜ਼ਰੂਰੀ ਚੈਕ ਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਜੱਜਾ ਬੱਚਾ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮੱਦਦ ਮਿਲੇਗੀ। ਖ਼ਤਰੇ ਦੇ ਚਿੰਨ੍ਹਾਂ ਅਤੇ ਨਾਰਮਲ ਡਿਲਿਵਰੀ ਲਈ ਸਿਹਤ ਸੰਸਥਾ ਦੀ ਪਲਾਨ ਕੀਤਾ ਜਾਂਦਾ ਹੈ। ਇਸ ਮੌਕੇ ਚੈਕ ਅੱਪ ਲਈ ਆਈਆਂ ਯੋਗ ਗਰਭਵਤੀ ਔਰਤਾਂ ਨੂੰ ਜੱਚਾ ਬੱਚਾ ਕਾਰਡ ਵਿੱਚ ਦਰਜ ਜਾਣਕਾਰੀ ਰਾਹੀਂ ਗਰਭ ਸਮੇਂ ਹੋਣ ਵਾਲੀਆਂ ਮੁਸ਼ਕਲਾਂ ਅਤੇ ਬੱਚੇ ਦੀ ਸੰਭਾਲ ਬਾਰੇ ਅਤੇ ਖੂਨ ਦੀ ਮਾਤਰਾ ਪੂਰੀ ਰੱਖਣ ਬਾਰੇ ਜਾਣਕਾਰੀ ਦਿੱਤੀ ਗਈ।ਔਰਤਾਂ ਦੇ ਮਾਹਿਰ ਡਾਕਟਰ ਆਸ਼ਾ ਕਿਰਨ, ਡਾਕਟਰ ਸ਼ਿਵਾਲੀ, ਡਾਕਟਰ ਬਲਜਿੰਦਰ ਆ,ਡਾਕਟਰ ਕੋਮਲ ਅਤੇ ਡਾਕਟਰ ਨੇਹਾ ਵੱਲੋਂ ਔਰਤਾਂ ਦੀ ਜਾਂਚ ਕੀਤੀ ਗਈ।

LEAVE A REPLY

Please enter your comment!
Please enter your name here