*ਅੰਮ੍ਰਿਤਸਰ-ਫਿਰੋਜ਼ਪੁਰ ‘ਚ 24.5 ਕਰੋੜ ਦੀ ਹੈਰੋਇਨ ਬਰਾਮਦ, ਬੀਐਸਐਫ਼ ਤੇ ਪੁਲਿਸ ਨੇ ਕੀਤਾ ਸਾਂਝਾ ਆਪ੍ਰੇਸ਼ਨ*

0
22

ਅੰਮ੍ਰਿਤਸਰ/ਫਿਰੋਜ਼ਪੁਰ 13 ਅਗਸਤ(ਸਾਰਾ ਯਹਾਂ/ਬਿਊਰੋ ਨਿਊਜ਼)

ਬੀਐਸਐਫ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੱਖਾ, ਜੋ ਕਿ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਹੈ, ਵਿੱਚ ਇੱਕ ਡਰੋਨ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ।

ਪੰਜਾਬ ‘ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੁਲਿਸ ਨੂੰ ਸਰਹੱਦ ‘ਤੇ ਤਿੰਨ ਵੱਡੀਆਂ ਸਫਲਤਾਵਾਂ ਮਿਲੀਆਂ ਹਨ। ਬੀਐਸਐਫ ਨੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ 24.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਤਰਨਤਾਰਨ ਦੇ ਸਰਹੱਦੀ ਪਿੰਡ ਤੋਂ ਬਾਰਦਾਨੇ ਵਿੱਚ ਛੁਪਾਇਆ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਤਿੰਨਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੱਖਾ, ਜੋ ਕਿ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਹੈ, ਵਿੱਚ ਇੱਕ ਡਰੋਨ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਇਸ ਮੌਕੇ ਖੂਹ ਵਿੱਚੋਂ ਟੁੱਟਿਆ ਹੋਇਆ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਹ ਇੱਕ ਕਵਾਡਕਾਪਟਰ ਡਰੋਨ ਸੀ ਜਿਸ ਦੀ ਵਰਤੋਂ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਕੀਤੀ ਜਾਂਦੀ ਸੀ। ਇਸ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ।

ਬੀਐਸਐਫ ਨੇ ਇੱਕ ਸੂਹ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਅਟਾਰੀ ਦੇ ਪਿੰਡ ਧਨੋਏ ਕਲਾਂ ਦੇ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਬੀਐਸਐਫ ਅਧਿਕਾਰੀਆਂ ਅਨੁਸਾਰ ਇਸ ਖੇਪ ਵਿੱਚ ਇੱਕ ਛੋਟੀ ਜਿਹੀ ਹੁੱਕ ਫਿੱਟ ਕੀਤੀ ਗਈ ਸੀ, ਜਿਸ ਤੋਂ ਸਪੱਸ਼ਟ ਹੈ ਕਿ ਇਸ ਨੂੰ ਸਰਹੱਦ ਪਾਰ ਤੋਂ ਡਰੋਨ ਰਾਹੀਂ ਇੱਥੇ ਲਿਆਂਦਾ ਗਿਆ ਸੀ।

ਇਸ ਵਿੱਚੋਂ 530 ਗ੍ਰਾਮ ਹੈਰੋਇਨ ਬਰਾਮਦ ਹੋਈ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ 3 ਕਰੋੜ 50 ਲੱਖ ਕਰੋੜ ਰੁਪਏ ਹੈ।

ਫ਼ਿਰੋਜ਼ਪੁਰ ਤੋਂ 3 ਕਿਲੋ ਹੈਰੋਇਨ ਬਰਾਮਦ

ਦੂਜੇ ਪਾਸੇ ਫਿਰੋਜ਼ਪੁਰ ਜ਼ਿਲ੍ਹੇ ਦੇ ਮਾਛੀਵਾੜਾ ਇਲਾਕੇ ਵਿੱਚ ਵੀ ਬੀਐਸਐਫ ਨੇ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਸੂਚਨਾ ਮਿਲਣ ‘ਤੇ ਬੀਐਸਐਫ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਤਿੰਨ ਪੈਕਟਾਂ ਵਿਚ ਭੇਜੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 21 ਕਰੋੜ ਰੁਪਏ ਹੈ।

LEAVE A REPLY

Please enter your comment!
Please enter your name here