ਮਾਨਸਾ,14-08-23(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ ):
ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਂਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।ਜਿਸ ਤਹਿਤ ਮਿਤੀ 06-08-23 ਤੋ 13-08-23 ਤੱਕ ਵੱਡੇ ਪੱਧਰ ਤੇ ਕਾਰਵਾਈ ਕੀਤੀ ਗਈ ਅਤੇ ਮਹਿਕਮਾਂ ਪੁਲਿਸ ਦੇ ਕੰਮਕਾਜ ਵਿੱਚ ਪ੍ਰਗਤੀ ਲਿਆਉਂਦੇ ਹੋਏ ਜਾਬਤੇ ਅਨੁਸਾਰ ਨਿਪਟਾਰਾ ਕੀਤਾ ਗਿਆ ਹੈ।
ਨਸ਼ਿਆਂ ਵਿਰੁੱਧ ਕਾਰਵਾਈ
ਐਨ.ਡੀ.ਪੀ.ਐਸ ਐਕਟ ਤਹਿਤ ਪਿਛਲੇ ਇੱਕ ਹਫਤੇ ਵਿੱਚ 48 ਮੁਕੱਦਮੇ ਦਰਜ ਕਰਕੇ 54 ਵਿਅਕਤੀਆਂ ਨੂੰ ਕਾਬੂ ਕਰਕੇ 76 ਗ੍ਰਾਮ ਹੈਰੋਇਨ(ਚਿੱਟਾ),42 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 1520 ਨਸ਼ੀਲੀਆਂ ਗੋਲੀਆਂ,4 ਕਿਲੋਗ੍ਰਾਮ ਗਾਂਜਾਂ,6 ਨਸ਼ੀਲੀਆਂ ਸ਼ੀਸ਼ੀਆਂ ਅਤੇ 4830 ਸਿਗਨੇਚਰ ਕੈਪਸੂਲ ਦੀ ਬ੍ਰਾਮਦਗੀ ਕੀਤੀ ਗਈ ਹੈ ।ਆਬਕਾਰੀ ਐਕਟ ਤਹਿਤ 10 ਮੁਕੱਦਮੇ ਦਰਜ ਕਰਕੇ 11 ਵਿਅਕਤੀਆਂ ਨੂੰ ਕਾਬੂ ਕਰਕੇ 15 ਲੀਟਰ 750 ਮਿਲੀਲੀਟਰ ਸ਼ਰਾਬ ਨਜੈਜ, 39 ਲੀਟਰ ਸ਼ਰਾਬ ਠੇਕਾ ਦੇਸ਼ੀ (ਹਰਿਆਣਾ),1300 ਕਿਲੋ ਲਾਹਣ ਅਤੇ ਇੱਕ ਚਾਲੂ ਭੱਠੀ ਦੀ ਬ੍ਰਾਮਦਗੀ ਕੀਤੀ ਗਈ ਹੈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ। ਪੀ.ਓਜ. ਵਿਰੁੱਧ ਕਾਰਵਾਈ:
*ਮਾਨਸਾ ਪੁਲਿਸ ਵੱਲੋ ਇਸ ਹਫਤੇ ਦੌਰਾਨ ਹੇਠ ਲਿਖੇ ਪੀ:ਓਜ ਗ੍ਰਿਫਤਾਰ ਕੀਤੇ ਗਏ ਹਨ।
- ਮੁਕੱਦਮਾ ਨੰਬਰ 101 ਮਿਤੀ 05-11-2019 ਅ/ਧ 61 ਆਬਕਾਰੀ ਐਕਟ ਥਾਣਾ ਜੋਗਾ ਵਿੱਚ ਭਗੌੜੇ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੋਗਾ ਦਾ ਟਿਕਾਣਾ ਟਰੇਸ ਕਰਕੇ ਮਿਤੀ 07-08-23 ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ ਕੀਤਾ ਗਿਆ ਹੈ।
- ਮੁਕੱਦਮਾ ਨੰਬਰ 88 ਮਿਤੀ 31-10-17 ਅ/ਧ 341,323,148,149 ਹਿੰ:ਦੰ: ਥਾਣਾ ਸਿਟੀ 2 ਮਾਨਸਾ ਵਿੱਚ ਭਗੌੜੇ ਬਿੰਦਰ ਸਿੰਘ ਉਰਫ ਗੁਰਪ੍ਰੀਤ ਸਿੰਘ ਵਾਸੀ ਵਾਰਡ ਨੰਬਰ 27 ਮਾਨਸਾ ਦਾ ਟਿਕਾਣਾ ਟਰੇਸ ਕਰਕੇ ਮਿਤੀ 09-08-23 ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ ਕੀਤਾ ਗਿਆ ਹੈ।
- ਮੁਕੱਦਮਾ ਨੰਬਰ 112 ਮਿਤੀ 17-04-2020 ਅ/ਧ 61 ਆਬਕਾਰੀ ਐਕਟ ਸਦਰ ਮਾਨਸਾ ਭਗੌੜੇ ਪਰਗਟ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਬੁਰਜ ਹਰੀ ਦਾ ਟਿਕਾਣਾ ਟਰੇਸ ਕਰਕੇ ਮਿਤੀ 12-08-23 ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਐਂਟੀ-ਡਰੱਗ ਸੈਮੀਨਾਰ/ਪਬਲਿਕ ਮੀਟਿੰਗਾਂ :
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।ਜਿਲ੍ਹਾ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋਂ ਇਸੇ ਹਫਤੇ ਦੌਰਾਨ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੁੱਲ 12 ਸੈਮੀਨਾਰ/ਮੀਟਿੰਗਾਂ ਕੀਤੀਆਂ ਗਈਆਂ ਹਨ ਜੋ ਇਹ ਮੁਹਿੰਮ ਲਗਾਤਾਰ ਜਾਰੀ ਹੈ।
-ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਜਾਰੀ ਕੀਤਾ ਹੈਲਪਲਾਈਨ ਨੰਬਰ 97801-25100