(ਸਾਰਾ ਯਹਾਂ/ਮੁੱਖ ਸੰਪਾਦਕ ):
ਮਾਨਸਾ, 25 ਅਗਸਤ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਖੇਡ ਵਿਭਾਗ ਪੰਜਾਬ ਵੱਲੋੋ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤਹਿਤ ਬਲਾਕ ਪੱਧਰੀ ਟੂਰਨਾਂਮੈਂਟ 01 ਸਤੰਬਰ ਤੋੋਂ 10 ਸਤੰਬਰ 2023 ਤੱਕ ਜ਼ਿਲ੍ਹਾ ਮਾਨਸਾ ਦੇ 5 ਬਲਾਕਾਂ ਵਿਚ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਬਲਾਕ ਪੱਧਰੀ ਟੂਰਨਾਂਮੈਟ ਵਿਚ ਅਥਲੈਟਿਕਸ, ਵਾਲੀਬਾਲ (ਸਮੈਸਿੰਗ ਤੇ ਸੂਟਿੰਗ), ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ ਤੇੇ ਸਰਕਲ ਸਟਾਇਲ), ਰੱਸਾ ਕੱਸੀ (ਲੜਕੇ/ਲੜਕੀਆਂ) ਕਰਵਾਇਆ ਜਾ ਰਿਹਾ ਹੈ। ਇਹ ਟੂਰਨਾਂਮੈਟ ਬਲਾਕ ਮਾਨਸਾ ਦਾ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ, ਬਲਾਕ ਭੀਖੀ ਦਾ ਰੋੋਇਲ ਕਾਲਜ ਬੋੜਾਵਾਲ ਵਿਖੇ 1 ਸਤੰਬਰ ਤੋੋਂ 4 ਸਤੰਬਰ 2023 ਤੱਕ, ਬਲਾਕ ਸਰਦੂਲਗੜ੍ਹ ਪਿੰਡ ਖਹਿਰਾ ਖੁਰਦ ਬਲਾਕ ਝੂਨੀਰ ਦਾ ਇਨਲਾਈਟਡ ਫਿਜ਼ੀਕਲ ਕਾਲਜ ਵਿਖੇ 4 ਤੋੋਂ 7 ਸਤੰਬਰ 2023 ਤੱਕ ਅਤੇ ਬਲਾਕ ਬੁਢਲਾਡਾ ਦਾ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ, ਬੁਢਲਾਡਾ ਵਿਖੇ 7 ਤੋੋਂ 10 ਸਤੰਬਰ 2023 ਤੱਕ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇੰਨ੍ਹਾਂ ਖੇਡਾਂ ਦਾ ਮਕਸਦ ਪੰਜਾਬ ਸਰਕਾਰ ਵੱਲੋੋਂ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ, ਵੱਧ ਤੋੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੋੜਣ ਅਤੇ ਸਿਹਤਮੰਦ ਪੰਜਾਬ ਦੀ ਸਿਰਜਣ ਕਰਨ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕਰਵਾਈਆਂ ਜਾ ਬਲਾਕ ਪੱਧਰੀ ਖੇਡਾਂ ਲਈ ਰਜਿਸਟਰੇਸ਼ਨ ਆਨਲਾਈਨ ਪੋਰਟਲ khedanwatanpunjabdia.com ’ਤੇ 28 ਅਗਸਤ 2023 ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ 27 ਅਗਸਤ 2023 ਨੂੰ ਪਿੰਡ ਢੈਪਈ ਤੋਂ ਜ਼ਿਲ੍ਹਾ ਮਾਨਸਾ ਵਿਚ ਦਾਖਲਾ ਹੋਵੇਗਾ ਜਿਸ ਦਾ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ।