*ਵਿਦਿਆਰਥੀਆਂ ਅਤੇ ਸੰਭਾਵਿਤ ਉਮੀਦਵਾਰਾਂ ਦੇ ਸਰਟੀਫਿਕੇਟਾਂ ਲਈ ਵੱਖ ਵੱਖ ਅਧਿਕਾਰੀਆਂ ਦੀ ਤਸਦੀਕ ਮੰਨੀ ਜਾਵੇ-ਡਿਪਟੀ ਕਮਿਸ਼ਨਰ*

0
102

ਮਾਨਸਾ, 04 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਵੱਖ ਵੱਖ ਵਿਭਾਗਾਂ ਵਿਚ ਕਾਫੀ ਸਾਰੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਵਿੱਦਿਅਕ ਅਦਾਰਿਆਂ ਵਿਚ ਵੀ ਦਾਖਲਿਆਂ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਆਪਣੇ ਫਾਰਮਾਂ ਨਾਲ ਵੱਖ ਵੱਖ ਤਰ੍ਹਾਂ ਦੇ ਸਰਟੀਫਿਕੇਟ ਬਣਾਉਣ ਲਈ ਫੀਲਡ ਰਿਪੋਰਟ ਦੀ ਜ਼ਰੂਰਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਕੋਈ ਪਟਵਾਰ ਸਰਕਲ ਖਾਲੀ ਹੋਵੇ ਜਾਂ ਕਿਸੇ ਪਟਵਾਰ ਸਰਕਲ ’ਚ ਅਜਿਹਾ ਕੰਮ ਨਾ ਹੋ ਰਿਹਾ ਹੋਵੇ ਤਾਂ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਇਸ ਕੰਮ ਦੇ ਜਲਦ ਨਿਪਟਾਰੇ ਦੇ ਮੱਦੇਨਜ਼ਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕਿਸੇ ਵੀ ਫਾਰਮ ’ਤੇ ਤਸਦੀਕ ਨਿਯਮਾਂ ਅਨੁਸਾਰ ਕਰਵਾਈ ਜਾਣੀ ਜ਼ਰੂਰੀ ਹੋਵੇ ਤਾਂ ਸਰਟੀਫਿਕੇਟ ਬਣਾਉਣ ਲਈ ਨੰਬਰਦਾਰ/ਪਟਵਾਰੀ ਜਾਂ ਸਰਪੰਚ, ਮੈਂਬਰ ਪੰਚਾਇਤ, ਪੰਚਾਇਤ ਸਕੱਤਰ, ਮਿਊਂਸਪਲ ਕੌਂਸਲਰ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਚੇਅਰਮੈਨ ਬਲਾਕ ਸੰਮਤੀ ਦੀ ਤਸਦੀਕ ਵੀ ਮੰਨੀ ਜਾਵੇ।
ਜ਼ਿਲ੍ਹੇ ਅੰਦਰ ਕਿਸੇ ਵੀ ਕਾਲਜ, ਯੂਨੀਵਰਸਿਟੀ ਦੇ ਪ੍ਰਿੰਸੀਪਲ, ਪ੍ਰੋਫੈਸਰ ਕਿਸੇ ਵੀ ਸਕੂਲ ਦੇ ਪ੍ਰਿੰਸੀਪਲ, ਹੈੱਡ ਮਾਸਟਰ, ਅਧਿਆਪਕ ਅਤੇ ਕੋਈ ਸਰਕਾਰੀ ਕਰਮਚਾਰੀ ਜੋ ਕਿ ਦਰਖ਼ਾਸਤੀ ਨੂੰ ਜ਼ਾਤੀ ਤੌਰ ’ਤੇ ਜਾਣਦੇ ਹੋਣ, ਦੀ ਤਸਦੀਕ ਵੀ ਮੰਨਣਯੋਗ ਹੋਵੇਗੀ। ਜੇਕਰ ਜ਼ਮੀਨ ਦੀ ਤਸਦੀਕ ਦੀ ਲੋੜ ਪੈਂਦੀ ਹੈ ਤਾਂ ਏ.ਐਸ.ਐਮ. ਫਰਦ ਕੇਂਦਰ ਤੋਂ ਰਿਪੋਰਟ ਲੈ ਲਈ ਜਾਵੇ।

LEAVE A REPLY

Please enter your comment!
Please enter your name here