*ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵਿਧਾਇਕਾਂ ਦੇ ਘਿਰਾਓ ਵਿੱਚ ਭਾਕਿਯੂ (ਏਕਤਾ) ਡਕੌਂਦਾ ਕਰੇਗੀ ਭਰਵੀਂ ਸ਼ਮੂਲੀਅਤ*

0
14

ਮਾਨਸਾ 5 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):

ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਬਲਾਕ ਭੀਖੀ ਅਤੇ ਮਾਨਸਾ ਦੀ ਮੀਟਿੰਗ ਬਲਾਕ ਪ੍ਰਧਾਨ ਮਹਿੰਦਰ ਸਿੰਘ ਰਾਠੀ ਦੀ ਅਗਵਾਈ ਵਿੱਚ ਡੇਰਾ ਖੂਹੀ ਵਾਲਾ ਨੇੜੇ ਕੈਂਚੀਆਂ ਵਿਖੇ ਹੋਈ। ਜਿਸ ਵਿੱਚ 17 ਪਿੰਡ ਕਮੇਟੀਆਂ ਸ਼ਾਮਿਲ ਹੋਈਆਂ । ਮੀਟਿੰਗ ਵਿੱਚ ਉਚੇਚੇ ਤੌਰ ‘ਤੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਲੈਣ ਲਈ ਅਤੇ ਕਾਸ਼ਤਕਾਰ ਕਿਸਾਨਾਂ ਦੇ ਮਾਲਕੀ ਹੱਕ ਬਹਾਲ ਕਰਾਉਣ ਨੂੰ ਲੈ ਕੇ ਚੱਸ ਰਹੇ ਪਿੰਡ ਕੁਲਰੀਆਂ ਦੇ ਘੋਲ ਨੂੰ ਵਿਚਾਰਿਆ ਗਿਆ ਅਤੇ ਭਵਿੱਖਮਈ ਰੂਪ ਰੇਖਾ ਤਹਿ ਕੀਤੀ ਗਈ ।

ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੇਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੀੜਿਤ ਕਿਸਾਨਾਂ ਦੀ ਬਾਂਹ ਫੜਦੇ ਹੋਏ 11 ਤੋਂ 13 ਸਤੰਬਰ ਤੱਕ ਪੰਜਾਬ ਵਿਚਲੀ ਸੱਤਾਧਾਰੀ ਪਾਰਟੀ ਅਤੇ ਕੇਂਦਰ ਦੀ ਹੁਕਮਰਾਨ ਪਾਰਟੀ ਦੇ ਵਿਧਾਇਕਾਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ । ਸੋ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਇਸ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ ।

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਪਿੰਡ ਕੁਲਰੀਆਂ ਦੇ ਜ਼ਮੀਨੀ ਵਿਵਾਦ ਵਿੱਚ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਉੱਤੇ ਝੂਠੀਆਂ ਧਾਰਾਵਾਂ ਲਾ ਕੇ ਕੇਸ ਦਰਜ ਕੀਤੇ ਗਏ ਹਨ । ਇੰਨਾਂ ਕੇਸਾਂ ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ਦੇ ਮਾਲਕੀ ਹੱਕ ਬਹਾਲ ਕਰਾਉਣ ਲਈ 15 ਅਤੇ 16 ਸਤੰਬਰ ਨੂੰ ਜਿਲੇ ਭਰ ਵਿੱਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਇਸ ਲੋਕ ਵਿਰੋਧੀ ਫੈਸਲੇ ਵਿਰੁੱਧ ਲਾਮਬੰਦ ਕੀਤਾ ਜਾਵੇਗਾ ਅਤੇ 19 ਤਰੀਕ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਸਥਾਨਕ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਦਫ਼ਤਰ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ।ਉਨ੍ਹਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਗਾਏ ਐਸਮਾ ਕਾਨੂੰਨ ਨੂੰ ਜਮਹੂਰੀਅਤ ਵਿਰੋਧੀ ਕਾਨੂੰਨ ਕਰਾਰ ਦਿੰਦਿਆਂ ਸਰਕਾਰ ਦੀ ਕੜੀ ਆਲੋਚਨਾ ਕੀਤੀ । ਇਸ ਮੌਕੇ ਸੂਬਾ ਕਮੇਟੀ ਮੈਂਬਰ ਸਮੇਤ ਜਿਲਾ ਕਮੇਟੀ ਦੇ ਲਖਵੀਰ ਸਿੰਘ ਅਕਲੀਆ, ਬਲਵਿੰਦਰ ਸ਼ਰਮਾਂ, ਜਗਦੇਵ ਸਿੰਘ ਕੋਟਲੀ ਅਤੇ ਬਲਾਕ ਕਮੇਟੀ ਦੇ ਬਲਜੀਤ ਸਿੰਘ ਭੈਣੀ ਬਾਘਾ, ਬਚਿੱਤਰ ਸਿੰਘ ਮੂਸਾ, ਗੁਰਚਰਨ ਸਿੰਘ ਅਲੀਸ਼ੇਰ, ਵਸ਼ੀਰਾ ਸਿੰਘ ਰੱਲਾ, ਕਾਲਾ ਸਿੰਘ ਅਕਲੀਆ ਅਤੇ ਰੂਪ ਸਿੰਘ ਖਿਆਲਾ ਕਲਾਂ ਆਦਿ ਮੌਜੂਦ ਰਹੇ ।

LEAVE A REPLY

Please enter your comment!
Please enter your name here