*ਐਸ.ਡੀ.ਐਮ. ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ*

0
19

ਮਾਨਸਾ, 13 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ ):
ਐਸ.ਡੀ.ਐਮ. ਮਾਨਸਾ ਤੇ ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਬੁਢਲਾਡਾ ਅਤੇ ਮਾਨਸਾ ਸਬ ਡਵੀਜਨ ਦੇ ਸਮੂਹ ਕਲੱਸਟਰ ਇੰਚਾਰਜ ਅਤੇ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਮੂਹ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫ਼ਸਰ ਵੀ ਸ਼ਾਮਿਲ ਹੋਏ।


ਐਸ.ਡੀ.ਐਮ. ਨੇ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਐਨ.ਜੀ.ਟੀ.ਡੀ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡਾਂ ਵਿੱਚ ਕੈਂਪ ਅਤੇ ਬਾਲ ਪੇਟਿੰਗਾਂ ਰਾਂਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਬ ਡਵੀਜਨ ਵਿੱਚ ਉਪਲਬਧ ਮਸ਼ੀਨਰੀ ਜਿਵੇਂ ਸੁਪਰ ਸੀਡਰ, ਬੇਲਰ, ਰੇਕ ਮਸ਼ੀਨਾਂ ਦੀ ਪਿੰਡ ਵਾਇਜ਼ ਸੂਚੀਆਂ ਜਨਤਕ ਥਾਵਾਂ ’ਤੇ ਚਸਪਾ ਕਰਵਾਈਆਂ ਜਾਣ ਅਤੇ ਸਰਪੰਚਾਂ, ਨੰਬਦਾਰਾਂ ਨਾਲ ਵੀ ਸਾਂਝੀਆਂ ਕਰ ਲਈਆਂ ਜਾਣ।
ਬਲਾਕ ਖੇਤੀਬਾੜੀ ਅਫਸਰ ਸ੍ਰੀ ਮਨੋਜ਼ ਕੁਮਾਰ ਨੇ ਦੱਸਿਆ ਕਿ ਸਾਰੇ ਪਿੰਡਾਂ ਵਿੱਚ ਕੈਂਪਾਂ ਦਾ ਸਡਿਊਲ ਤਿਆਰ ਕਰ ਲਿਆ ਗਿਆ ਹੈ, ਜਿੰਨ੍ਹਾਂ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਬਾਰੇ ਅਤੇ ਮਸ਼ੀਨਰੀ ਦੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਪਰਾਲੀ ਤੋਂ ਹੋਣ ਵਾਲੇ ਨੁਕਾਸਨਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਭੀਖੀ ਸ੍ਰੀ ਹਰਵਿੰਦਰ ਸਿੰਘ ਅਤੇ ਸਮੂਹ ਖੇਤੀਬਾੜੀ ਵਿਕਾਸ ਅਫਸਰ ਮੌਜੂਦ ਸਨ।

LEAVE A REPLY

Please enter your comment!
Please enter your name here