*ਡੇਂਗੂ ਤੋਂ ਬਚਾਅ ਲਈ ਡੇਂਗੂ ਲਾਰਵੇ ਦੀ ਲਗਾਤਾਰ ਕੀਤੀ ਜਾ ਰਹੀ ਹੈ ਚੈਕਿੰਗ:ਸਹਾਇਕ ਮਲੇਰੀਆ ਅਫ਼ਸਰ*

0
29

   ਮਾਨਸਾ, 18 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਹੇਠ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਵਿੱਚ ਜਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਡੇਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਅੱਜ ਵੱਖ ਵੱਖ ਪਿੰਡਾਂ ਤੋਂ ਇਲਾਵਾ ਮਾਨਸਾ ਦੇ ਵਾਰਡ ਨੰਬਰ 23 , ਲਾਲ ਚੰਦ ਐਮ ਸੀ ਵਾਲੀ ਗਲੀ ਅਤੇ ਜਵਾਹਰਕੇ ਰੋਡ ਵਿਖੇ ਘਰਾਂ ਵਿਚ ਪਏ ਗਮਲੇ, ਕੂਲਰਾਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਜਾਣਕਾਰੀ ਦਿੱਤੀ ਗਈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਮਲੇਰੀਆ ਅਫਸਰ ਗੁਰਜੰਟ ਸਿੰਘ ਨੇ ਦੱਸਿਆ ਕਿ ਬਰਸਾਤੀ ਪਾਣੀ ਕਾਰਨ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਚਿਕਣਗੁਣੀਆ, ਮਲੇਰੀਆ ਆਦਿ ਫੈਲ ਸਕਦੀਆਂ ਹਨ।

ਉਨਾਂ ਦੱਸਿਆ ਕਿ ਘਰਾਂ ਦੀਆਂ ਛੱਤਾਂ ‘ਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ ‘ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਗੂ ਦੇ ਫੈਲਣ ਦਾ ਕਾਰਨ ਬਣਦਾ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਅੱਗੇ ਦੱਸਿਆ ਕਿ ਡੇਗੂ ਏਡੀਜ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ , ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿੱਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਂਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ। ਸਿਹਤ ਟੀਮ ਵੱਲੋਂ ਘਰਾਂ ਵਿੱਚ ਮੱਛਰ ਦੇ ਬਚਾਅ ਲਈ ਸਪਰੇ ਕੀਤੀ ਗਈ ਅਤੇ ਜਾਗਰੂਕਤਾ ਪੈੰਫਲਿਟ ਵੀ ਵੰਡੇ ਗਏ। ਇਸ ਮੌਕੇ ਕ੍ਰਿਸ਼ਨ ਕੁਮਾਰ ਇਨਸੈਕਟ ਕੁਲੈਕਟਰ, ਬ੍ਰੀਡਿੰਗ ਚੈੱਕਰ ਕ੍ਰਿਸ਼ਨ ਸਿੰਘ, ਲੱਖਵੀਰ ਸਿੰਘ, ਲੱਖਾ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here