*ਆਮ ਲੋਕ ਪੀੜਤ ਮੁਆਵਜ਼ਾ ਸਕੀਮ ਦਾ ਲਾਭ ਲੈਣ :ਗੁਰਜੀਤ ਕੌਰ ਢਿੱਲੋਂ*

0
9

ਮਾਨਸਾ, 19 ਸਤੰਬਰ :(ਸਾਰਾ ਯਹਾਂ/ਮੁੱਖ ਸੰਪਾਦਕ )
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੀਤੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਵੱਲੋਂ ਪਿੰਡ ਮੰਢਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੀੜਤ ਮੁਆਵਜਾ ਸਕੀਮ ਤਹਿਤ ਪੀੜਤ ਵਿਅਕਤੀ ਨੂੰ ਮੁਆਵਜਾ ਦੇਣ ਲਈ ਬਹੁਤ ਹੀ ਯੋਗ ਪ੍ਰਬੰਧ ਕੀਤੇ ਗਏ ਹਨ। ਇਸ ਲਈ ਆਮ ਲੋਕਾਂ ਨੂੰ ਇਸ ਸਕੀਮ ਬਾਰੇ ਪੂਰੀ ਜਾਣਕਾਰੀ ਲੈ ਕੇ ਇਸ ਦਾ ਲਾਭ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ-2017 ਅਤੇ ਨਾਲਸਾ ਵਿਕਟਮ ਕੰਪਨਸੇਸ਼ਨ ਸਕੀਮ-2016 ਅਤੇ 2018 ਅਧੀਨ ਬਲਾਤਕਾਰ, ਸਮੂਹਿਕ ਬਲਾਤਕਾਰ, ਪੀੜਤ ਬੱਚੇ, ਤੇਜ਼ਾਬ ਹਮਲੇ ਦੇ ਪੀੜਤ, ਦੁਰਘਟਨਾਵਾਂ ਦਾ ਸ਼ਿਕਾਰ ਆਦਿ ਪੀੜਤਾਂ ਲਈ ਮੁਆਵਜੇ ਦੀ ਵਿਵਸਥਾ ਕੀਤੀ ਗਈ ਹੈ ਪਰ ਜਾਣਕਾਰੀ ਦੀ ਘਾਟ ਹੋਣ ਕਾਰਨ ਪੀੜਤ ਲੋਕ ਇਸ ਸਕੀਮ ਦਾ ਲਾਭ ਨਹੀਂ ਉਠਾ ਸਕੇ। ਇਸ ਲਈ ਸੈਮੀਨਾਰਾਂ, ਵਰਕਸ਼ਾਪਾਂ ਅਤੇ ਕੈਂਪਾਂ ਦੇ ਜ਼ਰੀਏ ਲੋਕਾਂ ਵਿੱਚ ਇਨ੍ਹਾਂ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਉਹ ਖੁਦ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਯਤਨ ਕਰ ਰਹੇ ਹਨ, ਜਿਨ੍ਹਾਂ ਦੇ ਸਾਰਥਕ ਸਿੱਟੇ ਸਾਹਮਦੇ ਆ ਰਹੇ ਹਨ।
ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੀੜਤ ਲੋਕਾਂ ਕੋਲ ਪੂਰੀ ਜਾਣਕਾਰੀ ਨਾ ਵੀ ਹੋਵੇ ਤਾਂ ਵੀ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਕੇ ਸੇਵਾ ਦਾ ਲਾਭ ਲੈ ਸਕਦੇ ਹਨ। ਇਸ  ਮੌਕੇ ਸਰਪੰਚ ਦਲਵਾਰ ਸਿੰਘ, ਪੰਚ ਕੁਲਵਿੰਦਰ ਸਿੰਘ ਕਿੰਦਾ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here