*ਚਾਰ ਦਿਨ ਪਹਿਲਾਂ ਨੌਜਵਾਨ ਪੁੱਤ ਨੇ ਸਲਫਾਸ਼ ਨਿਗਲ ਕੇ ਕੀਤੀ ਸੀ ਖ਼ੁਦਕੁਸ਼ੀ*

0
67

ਮਾਨਸਾ 21 ਸਤੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ):

ਮਾਨਸਾ ਬਲਾਕ ਦੇ ਪਿੰਡ ਖਿਆਲਾ ਕਲਾਂ ਵਿੱਚ ਉਸ ਵਕਤ ਸੋਗ ਦੀ ਲਹਿਰ ਫੈਲ ਗਈ ਜਦ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਜੂਝ ਰਹੀ ਮਜ਼ਦੂਰ ਔਰਤ ਹਰਬੰਸ ਕੌਰ ਪਤਨੀ ਬਲਦੇਵ ਸਿੰਘ ਉਮਰ 65 ਸਾਲ ਦੀ ਮੌਤ ਹੋ ਗਈ । ਕਿਸਾਨ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਇਸ ਔਰਤ ਦੇ ਨੌਜਵਾਨ ਪੁੱਤਰ ਰਣਜੀਤ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਸਲਫਾਸ਼ ਖਾ ਕੇ ਖੁਦਕੁਸ਼ੀ ਕਰ ਲਈ ਸੀ । ਹਾਲੇ ਉਸਦਾ ਸਿਵਾ ਠੰਡਾ ਵੀ ਨਹੀ ਹੋਇਆ ਕਿ ਉਸਦੀ ਮਾਂ ਜਿਸਦੇ ਲਗਾਤਾਰ ਮਹਿੰਗੇ ਇਲਾਜ ਕਰਵਾਉਣ ਕਾਰਨ ਪਰਿਵਾਰ ਕਰਜ਼ੇ ਦੇ ਹੇਠ ਆ ਚੁੱਕਾ ਹੈ, ਦੀ ਮੌਤ ਹੋ ਗਈ । ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਿੰਘ ਦਾ ਬਾਪ ਵੀ ਕੈਂਸਰ ਨਾਲ ਜੂਝ ਰਿਹਾ ਹੈ । ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਆਪਣੇ ਮਾਨਮੱਤੇ ਸੱਭਿਆਚਾਰ ਅਤੇ ਸਿਹਤਮੰਦ ਖਾਣੇ ਲਈ ਮਸ਼ਹੂਰ ਪੰਜਾਬ ਦੇ ਮਾਲਵਾ ਖਿੱਤੇ ਦੇ ਲੋਕ ਵੱਡੀ ਗਿਣਤੀ ਵਿੱਚ ਅੱਜ ਕੈਂਸਰ ਦੀ ਨਾ ਮੁਰਾਦ ਬਿਮਾਰੀ ਨਾਲ ਜੂਝ ਰਹੇ ਹਨ । ਜਿਸਦਾ ਮੁੱਖ ਕਾਰਨ ਇੱਥੋਂ ਦੇ ਪੌਣ ਪਾਣੀ ਵਿੱਚ ਜ਼ਹਿਰਾਂ ਦੀ ਭਰਮਾਰ ਹੈ । ਪੀਣਯੋਗ ਪਾਣੀ ਦੇ ਉੱਚੇਚੇ ਪ੍ਰਬੰਧ ਨਾ ਹੋਣ ਕਾਰਨ ਲੋਕ ਬਿਆਰੀਆਂ ਦੀ ਲਪੇਟ ਵਿੱਚ ਆ ਚੁੱਕੇ ਹਨ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕੈਂਸਰ ਪੀੜਤਾਂ ਦਾ ਇਲਾਜ ਬਿਲਕੁਲ ਮੁਫ਼ਤ ਹੋਣਾ ਚਾਹੀਦਾ ਹੈ ਅਤੇ ਇਸ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ।

LEAVE A REPLY

Please enter your comment!
Please enter your name here