ਬਰਨਾਲਾ, 26 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):
67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਵਾਲੀਬਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਖੇਡਾਂ ਦਾ ਉਦਘਾਟਨ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਰਨਾਲਾ ਗੁਰਦੀਪ ਸਿੰਘ ਬਾਠ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਮਸ਼ੇਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਟੂਰਨਾਮੈਂਟ ਦੇ ਸਮੁੱਚੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਖਿਡਾਰੀਆਂ ਨੂੰ ਪੂਰੇ ਹੌਂਸਲੇ ਅਤੇ ਦਿੜ੍ਰਤਾ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਰਾਹੀਂ ਵਿਅਕਤੀ ਵਿੱਚ ਜਿੱਤ ਅਤੇ ਹਾਰ ਨੂੰ ਸਹਿਣ ਕਰਨ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ। ਪ੍ਰਿ਼ੰਸੀਪਲ ਰਾਜੇਸ਼ ਕੁਮਾਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਲੀਗ ਕਮ ਨਾਕਆਉਟ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਪੀ.ਆਈ.ਐਸ. ਮੋਹਾਲੀ ਨੇ ਫਿਰੋਜ਼ਪੁਰ, ਪਠਾਨਕੋਟ ਨੇ ਫਾਜ਼ਿਲਕਾ, ਗੁਰਦਾਸਪੁਰ ਨੇ ਮਾਨਸਾ, ਰੂਪਨਗਰ ਨੇ ਸੰਗਰੂਰ, ਅਤੇ ਫਰੀਦਕੋਟ ਨੇ ਜਲੰਧਰ ਨੂੰ ਹਰਾਇਆ। ਉਦਘਾਟਨ ਸਮਾਰੋਹ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੀਆਂ ਕੁੜੀਆਂ ਨੇ ਗਿੱਧੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਮੁੰਡਿਆਂ ਨੇ ਮਲਵਈ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਡਿਪਟੀ ਡੀਈਓ ਡਾ. ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਨੀਰਜਾ, ਲੈਕ. ਇੰਦਰਜੀਤ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ, ਰਵਿ਼ੰਦਰ ਕੌਰ, ਮਨਦੀਪ ਕੌਰ, ਮਨਜੀਤ ਸਿੰਘ ਧਨੌਲਾ, ਪਰਮਜੀਤ ਕੌਰ, ਹਰਭਜਨ ਸਿੰਘ, ਜਸਮੇਲ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਲਵਲੀਨ ਸਿੰਘ, ਲਖਵੀਰ ਸਿੰਘ, ਰਜਿੰਦਰ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।