*ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਸੈਮੀਨਾਰ ਆਯੋਜਿਤ ਕੀਤਾ ਗਿਆ*

0
38

ਮਾਨਸਾ 05 ਅਕਤੂਬਰ  (ਸਾਰਾ ਯਹਾਂ/ਵਿਨਾਇਕ ਸ਼ਰਮਾ): ਸਥਾਨਕ ਐਸ ਡੀ ਕੇ ਐਲ ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਦੀ ਦਸਵੀਂ ਦੇ ਬਾਅਦ ਕੰਮ ਆਉਣ ਵਾਲੀ ਜਾਣਕਾਰੀ ਨੂੰ ਪ੍ਰਮੁੱਖ ਰੱਖਿਆ ਗਿਆ। ਕਰਿਅਰ ਕਾਉਂਸਲਿੰਗ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਨਿਰਣਾ ਲੈਣ ਵਿੱਚ ਸਹਾਇਕ ਹੁੰਦੀ ਹੈ।         ਇਸੇ ਤਹਿਤ ਸਕੂਲ ਵਿੱਚ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਬਠਿੰਡਾ ਦੇ ਵਿਸ਼ੇਸ਼ਗ ਮਿਸ ਰਤਨਾ ਬਾਂਸਲ ਵੱਲੋਂ ਵੱਖ-ਵੱਖ ਵਿਸ਼ੇ ਸੰਯੋਜਨ ਦੇ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਜੋ ਭਵਿੱਖ ਵਿੱਚ ਉਨ੍ਹਾਂ ਲਈ ਬਹੁਤ ਲਾਹੇਵੰਦ ਹੋਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਇਹ ਸੁਝਾਅ ਦਿੱਤਾ ਕਿ ਸਭ ਤੋਂ ਪਹਿਲਾਂ ਸਾਨੂੰ ਸਾਡਾ ਲਕਸ਼ ਨਿਰਧਾਰਿਤ ਕਰਨਾ ਹੋਵੇਗਾ ਕਿਉਂਕਿ ਜੇਕਰ ਇਰਾਦਾ ਪੱਕਾ ਹੋਵੇ ਤਾਂ ਹਰ ਕੰਮ ਸੰਭਵ ਹੈ।          ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਸਾਨੂੰ ਦਸਵੀਂ ਦੇ ਬਾਅਦ ਜੋ ਵੀ ਵਿਸ਼ਾ ਨਿਰਧਾਰਿਤ ਕਰਨਾ ਹੈ, ਆਪਣੀ ਮਨਪਸੰਦ ਦਾ ਹੋਣਾ ਚਾਹੀਦਾ ਹੈ ਅਤੇ ਜਿਸ ਸੰਸਥਾ ਵਿੱਚ ਅਸੀਂ ਜੋ ਕੋਰਸ ਕਰਨਾ ਚਾਹੁੰਦੇ ਹਾਂ, ਉਸ ਸਥਾਨ ਦੇ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹੋਣੀ ਜਰੂਰੀ ਹੈ।         ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਪਣੇ ਵਿਅਕਤੀਤਵ ਦੇ ਵਿਕਾਸ ਪ੍ਰਤੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੇ  ਸੁਭਾਅ, ਉਠਣ-ਬੈਠਣ, ਬੋਲਚਾਲ ਨੂੰ ਕਿਸ ਤਰ੍ਹਾਂ ਪ੍ਰਭਾਵਸ਼ਾਲੀ ਬਣਾਇਆ ਜਾਵੇ ਦੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਲਈ ਇਹ ਸੈਮੀਨਾਰ ਭਵਿੱਖ ਲਈ ਬਹੁਤ ਕਾਰਗਰ ਸਿੱਧ ਹੋਵੇਗਾ।      ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਜੀ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਕਿ ਉਨ੍ਹਾਂ ਦੇ ਅੰਦਰ ਉਨ੍ਹਾਂ ਦੀ ਮਜਬੂਤੀ ਅਤੇ ਕਮਜ਼ੋਰੀ ਦੇ ਦਮ ਤੇ ਉਦੇਸ਼ ਪ੍ਰਾਪਤੀ ਕਰਵਾਉਣ ਵਿੱਚ ਕਾਊੰਸਲਰ ਉਨ੍ਹਾਂ ਦੀ ਮਦਦ ਕਰਦਾ ਹੈ। ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਬਠਿੰਡਾ ਦੇ ਵਿਸ਼ੇਸ਼ਗਾਂ ਨੂੰ ਅਵਾਰਡ ਪ੍ਰਦਾਨ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here