*ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ-ਸਿਵਲ ਸਰਜਨ*

0
60

ਮਾਨਸਾ 15 ਅਕਤੂਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ):
ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਦੀ ਪਰਧਾਨਗੀ ਹੇਠ ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ।
ਉਨ੍ਹਾਂ ਦੱਸਿਆ ਕਿ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਕੁੱਲ 17 ਸਕੈਨ ਸੈਂਟਰ ਚੱਲ ਰਹੇ ਹਨ। ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਮੇਂ ਸਮੇਂ ’ਤੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ।  ਇਸ ਦੇ ਨਾਲ ਨਾਲ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਕੀਤੀ ਵੀ ਜਾਂਦੀ ਹੈ। ਰਿਕਾਰਡ ਠੀਕ ਨਾ ਪਾਉਣ ਦੀ ਸੂਰਤ ਵਿੱਚ ਵੱਖ ਵੱਖ ਧਾਰਾਵਾਂ ਹੇਠ ਕਾਰਵਾਈ ਕੀਤੀ ਜਾਂਦੀ ਹੈ।
ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫ਼ਸਰ-ਕਮ-ਸਹਾਇਕ ਸਿਵਲ ਸਰਜਨ ਡਾ. ਜਸਕੰਵਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਕੋਈ ਇਸ ਐਕਟ ਦੀ ਉਲੰਘਣਾ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਪੰਜਾਹ ਹਜ਼ਾਰ ਰੁਪਏ ਤੱਕ ਜ਼ੁਰਮਾਨਾ ਅਤੇ ਛੇ ਮਹੀਨਿਆ ਤੋਂ ਲੈ ਕੇ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।
ਡਾ. ਜਸਕੰਵਲ ਕੌਰ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਤਹਿਤ ਵਿਭਾਗ ਸਖਤ ਕਦਮ ਉਠਾ ਰਿਹਾ ਹੈ। ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਬੁਢਲਾਡਾ, ਭੀਖੀ, ਖਿਆਲਾ ਕਲਾਂ, ਬਰੇਟਾ, ਸਰਦੂਲਗੜ੍ਹ ਅਤੇ ਝੁਨੀਰ ਵਿਖੇ ਇਸ ਸਬੰਧੀ ਜਰੂਰੀ ਮੀਟਿੰਗਾਂ ਆਸ਼ਾ, ਏ.ਐਨ.ਐਮ ਨਾਲ ਕਰਕੇ ਗਰਭਵਤੀ ਮਾਵਾਂ ਦੀ ਜਲਦੀ ਤੋਂ ਜਲਦੀ ਰਜਿਸ਼ਟੇਸ਼ਨ ਕਰਨ ’ਤੇ ਜੋਰ ਦਿੱਤਾ ਜਾਵੇਗਾ। ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਕੋਈ ਵਿਅਕਤੀ ਇਸ ਸਬੰਧੀ ਸੂਚਨਾ ਵਿਭਾਗ ਨੂੰ ਦਿੰਦਾ ਹੈ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ।
ਇਸ ਮੌਕੇ ਡਾ.ਪਰਵਰਿਸ਼ ਕੁਮਾਰ ਬੱਚਿਆਂ ਦੇ ਮਾਹਿਰ, ਡਾ.ਜੀਵਨ ਕੁਮਾਰ ਐਮ.ਡੀ,.ਡਾ.ਰਛਮੀ ਔਰਤ ਰੌਗਾਂ ਦੇ ਮਾਹਿਰ, ਡਾ.ਜਨਕ ਰਾਜ ਐਮ.ਡੀ.ਪ੍ਰਧਾਨ ਆਈ.ਐਮ..ਏ, ਸ੍ਰੀ ਪ੍ਰਦੀਪ ਕੁਮਾਰ ਐਡਵੋਕੇਟ, ਸੁਨੀਤਾ ਗਰਗ ਐਨ.ਜੀ.ਓ, ਸੰਜੀਵ ਕੁਮਾਰ ਪਿੰਕਾ ਐਨ.ਜੀ.ਓ, ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਰੇਣੂ ਪੀ. ਐਨ.ਡੀ.ਟੀ. ਕੁਆਰਡੀਨੇਟਰ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here