ਬਰਨਾਲਾ, 8 ਨਵੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਵਿੱਚ ਅੱਜ ਦੂਜੇ ਦਿਨ ਲੜਕਿਆਂ ਦੇ ਫਸਵੇਂ ਮਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਉਪ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਵਸੁੰਧਰਾ ਕਪਿਲਾ ਅਤੇ ਸਾਬਾ ਜਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਹੋਏ ਲੀਗ ਮੈਚਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਸੰਗਰੂਰ ਨੇ ਬਰਨਾਲਾ, ਬਠਿੰਡਾ ਨੇ ਪਠਾਨਕੋਟ, ਸ੍ਰੀ ਫਤਿਹਗੜ੍ਹ ਸਾਹਿਬ ਨੇ ਤਰਨਤਾਰਨ, ਬਠਿੰਡਾ ਨੇ ਰੂਪਨਗਰ, ਮਾਨਸਾ ਨੇ ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ ਨੇ ਗੁਰਦਾਸਪੁਰ, ਫਰੀਦਕੋਟ ਨੇ ਲੁਧਿਆਣਾ, ਫਾਜ਼ਿਲਕਾ ਨੇ ਪਟਿਆਲਾ, ਹੁਸ਼ਿਆਰਪੁਰ ਨੇ ਕਪੂਰਥਲਾ, ਜਲੰਧਰ ਨੇ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਮੁਕਤਸਰ ਸਾਹਿਬ ਨੇ ਮਾਨਸਾ, ਲੁਧਿਆਣਾ ਨੇ ਫਿਰੋਜ਼ਪੁਰ ਨੂੰ ਹਰਾਇਆ। ਪ੍ਰੀ ਕੁਆਰਟਰ ਫਾਈਨਲ ‘ਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ਨੇ ਮਾਨਸਾ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਇਸ ਮੌਕੇ ਸਕੂਲ ਇੰਚਾਰਜ ਕੁਲਦੀਪ ਸਿੰਘ ਭੁੱਲਰ, ਮਲਕੀਤ ਸਿੰਘ ਭੁੱਲਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਨਵਜੋਤ ਸਿੰਘ, ਹਰਮੇਲ ਸਿੰਘ, ਸੱਤਪਾਲ ਸ਼ਰਮਾ, ਗੁਰਚਰਨ ਸਿੰਘ ਬੇਦੀ, ਰੁਪਿੰਦਰ ਕੌਰ, ਸਵਰਨਜੀਤ ਕੌਰ, ਪਰਮਜੀਤ ਕੌਰ, ਜਸਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੱਤਪਾਲ ਸਿੰਘ, ਕਮਲਦੀਪ ਸ਼ਰਮਾ, ਸਤਨਾਮ ਸਿੰਘ, ਹਰਵਿੰਦਰ ਸਿੰਘ, ਦੇਵਇੰਦਰ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।