*ਅਚਾਨਕ ਮੌਸਮ ਨੇ ਲਈ ਕਰਵਟ, ਬਾਰਸ਼ ਨਾਲ ਪੰਜਾਬ ਨੂੰ ਆਏਗਾ ਸੁੱਖ ਦਾ ਸਾਹ*

0
56

(ਸਾਰਾ ਯਹਾਂ/ਬਿਊਰੋ ਨਿਊਜ਼):ਪੰਜਾਬ ‘ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਅਚਾਨਕ ਕਰਵਟ ਲਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਗਰਜ ਦੇ ਨਾਲ-ਨਾਲ ਤੇਜ਼ ਮੀਂਹ ਸ਼ੁਰੂ ਹੋ ਗਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।

ਪੰਜਾਬ ‘ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਅਚਾਨਕ ਕਰਵਟ ਲਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਗਰਜ ਦੇ ਨਾਲ-ਨਾਲ ਤੇਜ਼ ਮੀਂਹ ਸ਼ੁਰੂ ਹੋ ਗਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਸਿਹਤ ਮਾਹਿਰਾਂ ਦਾ ਕਹਿਣਆ ਹੈ ਕਿ ਸੂਬੇ ਭਰ ਵਿੱਚ ਫੈਲੇ ਪਰਾਲੀ ਦੇ ਧੂੰਏਂ ਤੇ ਹਵਾ ਦੇ ਪ੍ਰਦੂਸ਼ਣ ਕਾਰਨ ਵਾਇਰਲ ਇਨਫੈਕਸ਼ਨ ਤੋਂ ਪੀੜਤ ਮਰੀਜ਼ਾਂ ਲਈ ਇਹ ਮੀਂਹ ਰਾਮਬਾਣ ਸਾਬਤ ਹੋਵੇਗਾ।

ਹਵਾ ਪ੍ਰਦੂਸ਼ਣ ਕਾਰਨ ਪੰਜਾਬ ਵਿੱਚ ਲੋਕ ਵਾਇਰਲ ਖੰਘ, ਜ਼ੁਕਾਮ ਤੇ ਬੁਖਾਰ ਦਾ ਸ਼ਿਕਾਰ ਹੋ ਰਹੇ ਹਨ। ਡਾਕਟਰਾਂ ਮੁਤਾਬਕ 15 ਨਵੰਬਰ ਤੋਂ ਬਾਅਦ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਵਾਇਰਲ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ, ਜਿਸ ਵਿੱਚ ਇਹ ਬਰਸਾਤ ਬਹੁਤ ਮਹੱਤਵਪੂਰਨ ਹੋਵੇਗੀ।


ਦੱਸ ਦਈਏ ਕਿ ਦੇਰ ਰਾਤ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਹੋਏ ਸਨ। ਮੌਸਮ ਵਿਗਿਆਨੀਆਂ ਤੇ ਡਾਕਟਰਾਂ ਨੇ ਵੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਤੇ ਵਾਇਰਲ ਬਿਮਾਰੀਆਂ ਵਿੱਚ ਗਿਰਾਵਟ ਦੇ ਨਾਲ ਠੰਢ ਵਿੱਚ ਵਾਧਾ ਹੋਣ ਦਾ ਐਲਾਨ ਕੀਤਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਬਦਲਾਅ ਹੋਵੇਗਾ। ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਰਾਤ ਨੂੰ ਠੰਢ ਵਧੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਸਵੇਰੇ ਧੁੱਪ ਨਿਕਲੀ ਤੇ ਦੁਪਹਿਰ ਬਾਅਦ ਹਲਕੇ ਬੱਦਲ ਛਾਏ।

ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 28.2 ਡਿਗਰੀ ਤੇ ਘੱਟੋ-ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ, ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਤੇ ਘੱਟੋ-ਘੱਟ ਤਾਪਮਾਨ 15.6 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here