ਮਾਨਸਾ, 14 ਨਵੰਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਪ੍ਰਿੰਸੀਪਲ ਡਾ.ਪਰਮਜੀਤ ਸਿੰਘ ਭੋਗਲ ਦੀ ਅਗਵਾਈ ਹੇਠ ਚਿਲਡਰਨ ਡੇਅ ਮੌਕੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ।
ਸਕੂਲ ਲਾਇਬ੍ਰੇਰੀਅਨ ਬਬਲੀ ਰਾਣੀ ਨੇ ਦੱਸਿਆ ਕਿ ਕਿਤਾਬਾਂ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਵਿਚ ਸਹਾਈ ਹੁੰਦੀਆਂ ਹਨ।ਕਿਤਾਬਾਂ ਸਾਨੂੰ ਪੁਰਖਿਆਂ ਵਾਂਗ ਕੀਮਤੀ ਗਿਆਨ ਦਿੰਦੀਆਂ ਨੇ।ਵਿਦਿਆਰਥੀਆਂ ਨੂੰ ਜਮਾਤ ਦੀ ਪੜ੍ਹਾਈ ਦੇ ਨਾਲ ਨਾਲ ਸਾਹਿਤਕ ਤੇ ਗਿਆਨ ਦੀਆਂ ਕਿਤਾਬਾਂ ਨਾਲ ਜ਼ਰੂਰ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਅਤੇ ਪ੍ਰੇਰਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।