*ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਬਾਲ ਦਿਵਸ*

0
31

 ਮਲੋਟ/ਚੰਡੀਗੜ੍ਹ,14 ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼)
ਅੱਜ ਦੇ ਬੱਚੇ ਹੀ ਕੱਲ ਦਾ ਰਸ਼ਨਾਉਦਾ ਭਵਿੱਖ ਹਨ, ਇਸ ਗੱਲ ਦਾ  ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਇਥੇ ਕੀਤਾ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਤੇ ਸੂਬੇ  ਦੇ ਆਂਗਣਵਾੜੀ ਸੈਂਟਰਾਂ ਵਿੱਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਹਲਕਾ ਮਲੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੱਖੇਵਾਲੀ ਮੰਡੀ ਵਿਖੇ ਅੱਜ ਮਨਾਏ ਗਏ  ਬਾਲ ਦਿਵਸ ਦੇ ਮੌਕੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  ਇਸ ਮੌਕੇ ਆਪਣੇ ਸੰਬੋਧਨ ਵਿੱਚ  ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਸਾਨੂੰ ਬੱਚਿਆਂ ਦੇ ਮੌਲਿਕ ਅਧਿਕਾਰ ਬਾਰੇ ਸਭ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ  ਨਿਊਟਰੇਸ਼ਨ, ਸਿੱਖਿਆ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਵਿਭਾਗ ਵੱਲੋਂ ਆਈ.ਸੀ.ਡੀ.ਐਸ ਸਕੀਮ ਅਧੀਨ ਐਸ.ਐਨ.ਪੀ ਬਾਰੇ ਦੱਸਿਆ ਗਿਆ। ਉਨ੍ਹਾਂ  ਬਾਲ ਮਜਦੂਰੀ ਦੇ ਖਾਤਮੇ ਲਈ ਸਰਕਾਰ ਅਤੇ ਮਹਿਕਮੇ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। 
ਕੈਬਨਿਟ ਮੰਤਰੀ ਨੇ ਕਿਹਾ ਕਿ ਕੁਝ ਕਾਰਨਾ ਕਰਕੇ ਬੱਚੇ ਨਿਊਟਰੇਸ਼ਨ ਅਤੇ ਸਿੱਖਿਆ ਤੋਂ ਵਾਝੇ ਰਹਿ ਜਾਂਦੇ ਹਨ ਜਿਸ  ਨੂੰ ਖਤਮ ਕਰਨ ਲਈ  ਦੋਨੋ ਵਿਭਾਗਾ ਦੇ ਅਧਿਕਾਰੀਆਂ ਨੂੰ ਬੱਚਿਆਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ  ਰਹੀ ਸਕੀਮਾਂ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। 
ਇਸ ਮੌਕੇ  ਮੰਤਰੀ ਵੱਲੋਂ  200  ਸਕੂਲੀ ਬੈਗ ਵੰਡੇ ਗਏ ਅਤੇ ਕਿਹਾ ਕਿ ਕਿ ਜਲਦ ਹੀ  ਬੇਟੀ ਬਚਾਉ,ਬੇਟੀ ਪੜਾਉ ਸਕੀਮ ਅਧੀਨ ਲੋੜਵੰਦ ਕੁੜੀਆਂ ਨੂੰ ਵੀ ਸਕੂਲੀ ਬੈਗ ਵੰਡੇ ਜਾਣਗੇ।
ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਪੰਕਜ ਕੁਮਾਰ, ਜਿਲਾ ਸਿੱਖਿਆ ਅਫਸਰ, ਅਜੈ ਕੁਮਾਰ, ਸੀ.ਡੀ.ਪੀ.ਓ. ਸਤਵੰਤ ਕੌਰ,ਬੀ.ਪੀ.ਓ ਰਾਜਵਿੰਦਰ ਕੌਰ, ਸਕੂਲ ਦੇ ਹੈੱਡ ਅਤੇ ਅਧਿਆਪਕ ਹਾਜਰ ਸਨ ਅਤੇ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਸ਼ਨ ਬਰਾੜ ਅਤੇ ਬਲਾਕ ਪ੍ਰਧਾਨ ਸਿਮਰਜੀਤ ਬਰਾੜ ਵੀ ਹਾਜਰ ਸਨ ।

LEAVE A REPLY

Please enter your comment!
Please enter your name here