*ਡੇਂਗੂ ਦੇ ਫੈਲਣ ਤੋਂ ਰੋਕਣ ਅਤੇ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ*

0
30

ਮਾਨਸਾ, 15 ਨਵੰਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ):
ਸਿਹਤ ਵਿਭਾਗ ਵੱਲੋਂ ਡੇਂਗੂ ਦੇ ਫੈਲਣ ਤੋਂ ਰੋਕਣ ਅਤੇ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਅੰਦਰ ਮੁਨਿਆਦੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਹ ਮੱਛਰ ਦਿਨ ਦੀ ਰੌਸ਼ਨੀ ਵੇਲੇ ਕੱਟਦਾ ਹੈ, ਘਰਾਂ ਵਿੱਚ ਕਿਤੇ ਵੀ ਖੜ੍ਹੇ ਪਾਣੀ ਉੱਤੇ ਮੱਛਰ ਪਨਪਦਾ ਹੈ।
ਉਨ੍ਹਾਂ ਦੱਸਿਆ ਕਿ ਰਾਸ਼ਟਰੀਆ ਡੇਂਗੂ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਹੈ। ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਮੌਕੇ ’ਤੇ ਡੇਂਗੂ ਬੁਖਾਰ ਦਾ ਫੈਲਾਅ ਵੱਧ ਜਾਂਦਾ ਹੈ ਇਸ ਲਈ ਸਾਨੂੰ ਬਰਸਾਤੀ ਮੌਸਮ ਵਿੱਚ ਆਪਣੇ ਆਲੇ ਦੁਆਲੇ ਅਤੇ ਘਰਾਂ ਵਿਚ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ, ਖ਼ਾਸਕਰ ਘਰਾਂ ਵਿੱਚ ਪਏ ਗਮ੍ਹਲੇ, ਖਾਲੀ ਬਰਤਨ, ਟਾਇਰ, ਛੱਤਾਂ ’ਤੇ ਪਏ ਟਾਇਰ ਜਾਂ ਖਾਲੀ ਬਰਤਨ ਆਦਿ ਵਿੱਚ ਪਾਣੀ ਨਾ ਜਮ੍ਹਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਸੁੱਕਰਵਾਰ ਡਰਾਈ ਡੇਅ ਦੇ ਤੌਰ ’ਤੇ ਮਨਾਇਆ ਜਾਣਾ ਚਾਹੀਦਾ ਹੈ।      
              ਜ਼ਿਲ੍ਹਾ ਐਪੀਡੀਮੋਲੋਜਿਟ ਸੰਤੋਸ਼ ਭਾਰਤੀ ਨੇ ਦੱਸਿਆ ਕਿ ਮਹੀਨਾ  ਜੁਲਾਈ ਤੋਂ ਨਵੰਬਰ ਮਹੀਨੇ ਤੱਕ ਡੇਂਗੂ ਦੇ ਕੇਸ ਸਭ ਤੋਂ ਜ਼ਿਆਦਾ ਆਉਂਦੇ ਹਨ। ਸਾਲ 2017 ਵਿੱਚ ਸਾਡੇ ਦੇਸ਼ ਵਿੱਚ ਡੇਂਗੂ ਦੇ ਸਭ ਤੋਂ ਜ਼ਿਆਦਾ ਕੇਸ ਪਾਏ ਗਏ। ਇਨਫੈਕਟਡ ਮੱਛਰ ਦੇ ਕੱਟਣ ਤੋਂ ਤਿੰਨ ਤੋਂ ਚੌਦਾਂ ਦਿਨਾਂ ਬਾਅਦ ਮਰੀਜ਼ ਨੂੰ ਲੱਛਣ ਦਿਖਾਈ ਦਿੰਦੇ ਹਨ ਅਤੇ ਚਾਰ ਤੋਂ ਪੰਜ ਸ਼ੁਰੂ ਦੇ ਦਿਨਾਂ ਵਿਚ ਇਨਫੈਕਟਡ ਮਰੀਜ਼ ਤੋਂ ਮੱਛਰ ਕੱਟ ਕੇ ਦੂਜਿਆਂ ਨੂੰ ਫੈਲਾਅ ਸਕਦਾ ਹੈ। ਡੇਂਗੂ ਬੁਖਾਰ ਦੇ ਮੁੱਖ ਲੱਛਣ ਤੇਜ਼ ਬੁਖਾਰ, ਸਿਰ ਵਿੱਚ ਦਰਦ, ਅੱਖਾਂ ਦਾ ਅੰਦਰ ਧਸਣਾ, ਜੀਅ ਕੱਚਾ ਹੋਣਾ, ਉਲਟੀ ਆਉਣਾ, ਕਮਜ਼ੋਰੀ ਅਤੇ ਥਕਾਵਟ ਮਹਿਸੂਸ ਕਰਨਾ ਆਦਿ ਹਨ। ਇਸ ਦੇ ਬਚਾਅ ਲਈ ਸਾਨੂੰ ਐਂਟੀ ਮਾਸਕਿਟੋ ਕਰੀਮ ਅਤੇ ਮੱਛਰਦਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਤੁਰੰਤ ਟੈਸਟ ਕਰਵਾ ਕੇ ਇਲਾਜ਼ ਕਰਵਾਉਣਾ ਚਾਹੀਦਾ ਹੈ।
           ਇਸ ਮੌਕੇ ਡਾ. ਗੁਰਚੇਤਨ ਪ੍ਰਕਾਸ਼ ਐਸ.ਐਮ.ਓ., ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਰਾਮ ਕੁਮਾਰ ਹੈਲਥ ਸੁਪਰਵਾਇਜਰ, ਕ੍ਰਿਸ਼ਨ ਕੁਮਾਰ ਇੰਸੈਕਟ ਕੁਲੈਕਟਰ ਆਦਿ ਹਾਜਰ ਸਨ।

LEAVE A REPLY

Please enter your comment!
Please enter your name here