*ਪਰਾਲੀ ਸਾੜਨ ਤੋਂ ਰੋਕਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਐਤਵਾਰ ਨੂੰ ਵੀ ਪਿੰਡਾਂ ਵਿਚ ਮੁਸਤੈਦ*

0
18

ਮਾਨਸਾ, 19 ਨਵੰਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ)
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਐਂਤਵਾਰ ਦੇ ਦਿਨ ਵੀ ਅਧਿਕਾਰੀਆਂ ਨੇ ਲਗਾਤਾਰ ਪਿੰਡਾਂ ਵਿਚ ਚੌਕਸ ਰਹਿ ਕੇ ਕਿਸਾਨ ਮਿਲਣੀਆਂ ਕੀਤੀਆਂ। ਜਿੱਥੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਵੱਖ ਵੱਖ ਥਾਵਾਂ ’ਤੇ ਲੱਗੀ ਲੱਗ ਨੂੰ ਬੁਝਾਇਆ ਉੱਥੇ ਹੀ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਵੀ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਦਿੱਤੀ। ਉਹ ਖੁਦ ਵੱਖ ਵੱਖ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਜਾਇਜ਼ਾ ਲੈਣ ਲਈ ਪਹੁੰਚੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਗੋਰਖ਼ਨਾਥ ਦੇ ਕਿਸਾਨ ਬਾਬੂ ਰਾਮ ਨੇ ਕਰੀਬ 6 ਏਕੜ ਵਿਚ ਅਤੇ ਅਮਰੀਕ ਸਿੰਘ ਨੇ 9 ਏਕੜ ਵਿਚ ਬੇਲਰ ਨਾਲ ਬੇਲਰ ਨਾਲ ਗੱਠਾਂ ਬਣਵਾ ਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਖਿਆਲਾ ਕਲਾਂ ਦੇ ਬਿੱਕਰ ਸਿੰਘ ਨੇ 16 ਏਕੜ ਵਿਚ ਪਰਾਲੀ ਦੀਆਂ ਗੱਠਾਂ ਬਣਵਾਈਆਂ। ਇਸ ਦੇ ਨਾਲ ਹੀ ਪਿੰਡ ਖਿਆਲਾ ਕਲਾਂ ਦੇ ਕਿਸਾਨ ਗੁਰਸੇਵਕ ਸਿੰਘ ਨੇ 6 ਏਕੜ ਸੁਪਰ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਵੱਲੋ ਨੋਡਲ ਅਫਸਰ ਦੀ ਹਾਜ਼ਰੀ ਵਿੱਚ ਪਿੰਡ ਚੱਕ ਅਲੀਸੇਰ ਵਿਖੇ ਕਿਸਾਨ ਤਰਸੇਮ ਸਿੰਘ ਦੇ ਖੇਤ ਵਿੱਚ  8 ਕਿੱਲੇ ਸੁਪਰ ਸੀਡਰ ਨਾਲ ਕਣਕ ਬਿਜਾਈ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਉਚਿਤ ਪ੍ਰਬੰਧਨ ਕਰ ਰਹੇ ਕਿਸਾਨਾਂ ਦਾ ਯੋਗਦਾਨ ਸ਼ਲਾਘਾਯੋਗ ਹੈ ਜੋ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨੂੰ ਸਹਿਯੋਗ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਹੋਣ ਦਾ ਸਬੂਤ ਦਿੱਤਾ ਹੈ।

LEAVE A REPLY

Please enter your comment!
Please enter your name here