*ਜਸਟਿਸ ਸੰਤ ਪ੍ਰਕਾਸ਼ ਨੇ ਕੀਤਾ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ*

0
12

ਮਾਨਸਾ, 19 ਨਵੰਬਰ :(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਜਸਟਿਸ ਸੰਤ ਪ੍ਰਕਾਸ਼, ਚੇਅਰਪਰਸਨ ਪੰਜਾਬ ਸਟੇਟ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਵੀ ਮੌਜੂਦ ਸਨ।
ਇਸ ਮੌਕੇ ਜਸਟਿਸ ਸੰਤ ਪ੍ਰਕਾਸ਼ ਨੇ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਯੋਗ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਨ੍ਹਾਂ ਦੀਆਂ ਸੰਭਵ ਸਮੱਸਿਆਵਾਂ ਦਾ ਹੱਲ ਕਰਨ।
ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿਚ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਜੇਲ੍ਹ ਅੰਦਰ ਲੰਗਰ ਹਾਲ ਦਾ ਵੀ ਦੌਰਾ ਕੀਤਾ ਅਤੇ ਇੱਥੇ ਕੈਦੀਆਂ ਤੇ ਹਵਾਲਾਤੀਆਂ ਲਈ ਬਣਾਏ ਜਾ ਰਹੇ ਖਾਣੇ ਦੀ ਗੁਣਵੱਤਾ ਚੈੱਕ ਕੀਤੀ।
ਇਸ ਮੌਕੇ ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿਚ ਮੌਜੂਦ ਇਕ ਔਰਤ ਕੈਦੀ ਨਾਲ ਰਹਿ ਰਹੇ ਬੱਚੇ ਨੂੰ ਰੋਜ਼ਾਨਾ ਸਕੂਲ ਭੇਜਣ ਲਈ ਕਿਹਾ, ਜਿਸ ’ਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਬੱਚੇ ਨੂੰ ਸਕੂਲ ਭੇਜਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਰਜਿਸਟਰਾਰ ਪੰਜਾਬ ਸਟੇਟ ਹਿਊਮਨ ਰਾਈਟ ਕਮਿਸ਼ਨ ਸ੍ਰੀ ਡੀ.ਡੀ. ਸ਼ਰਮਾ, ਜੇਲ੍ਹ ਸੁਪਰਡੰਟ ਸ਼੍ਰੀ ਇਕਬਾਲ ਸਿੰਘ ਬਰਾੜ, ਸਹਾਇਕ ਸੁਪਰਡੰਟ ਸ਼੍ਰੀ ਗੁਰਪ੍ਰੀਤ ਸਿੰਘ ਸੋੋਢੀ, ਡੀ.ਐਸ.ਪੀ. ਸ੍ਰੀ ਪੁਸ਼ਪਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਬਲਕਾਰ ਸਿੰਘ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਦੀਪਇੰਦਰ ਸਿੰਘ, ਡਾ. ਵਰੁਣਜੋਤ, ਡਾ. ਗੌਰਵ ਤੋਂ ਇਲਾਵਾ ਜੇਲ੍ਹ ਦੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here