*ਸਿਹਤ ਵਿਭਾਗ ਵੱਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਜਾਗਰੂਕਤਾ ਵੈਨ ਦੀ ਸ਼ੁਰੂਆਤ*

0
40

ਮਾਨਸਾ 30 ਨਵੰਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ):
ਸਿਵਲ ਸਰਜਨ ਡਾ. ਰਣਜੀਤ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪਿੰਡ ਭੁਪਾਲ ਕਲਾਂ, ਭੁਪਾਲ ਖ਼ੁਰਦ, ਬੁਰਜ ਹਰੀ ਅਤੇ ਬੁਰਜ ਢਿੱਲਵਾਂ ਵਿਖੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਆਯੂਸ਼ਮਾਨ ਭਾਰਤ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਵਿਸ਼ੇਸ਼ ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਯਾਤਰਾ ਦੌਰਾਨ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾਂ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ ਵੀਡੀਓ ਰਾਹੀਂ 30 ਨਵੰਬਰ 2023 ਤੋਂ 26 ਜਨਵਰੀ 2024 ਤੱਕ ਪਿੰਡਾਂ ਵਿਚ ਜ਼ਮੀਨੀ ਪੱਧਰ ’ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਬਲਾਕ ਖਿਆਲਾ ਕਲਾਂ ਵਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ਵਿਚ ਬੀ.ਪੀ., ਸ਼ੂਗਰ ਅਤੇ ਖੂਨ ਦੀ ਜਾਂਚ ਕੀਤੀ ਗਈ। ਮੈਡੀਕਲ ਅਫ਼ਸਰ ਡਾ. ਕੋਮਲ ਜਿੰਦਲ, ਬਲਾਕ ਐਕਸਟੈਨਸ਼ਨ ਐਜੂਕੇਟਰ ਕੇਵਲ ਸਿੰਘ, ਕਮਿਊਨਿਟੀ ਹੈਲਥ ਅਫ਼ਸਰ ਮਨਪ੍ਰੀਤ ਕੌਰ, ਵੀਰਪਾਲ ਕੌਰ, ਏ.ਐਨ.ਐਮ. ਪ੍ਰਿਤਪਾਲ ਕੌਰ, ਮੱਖਣ ਸਿੰਘ, ਏਕ ਪ੍ਰੀਤ ਸਿੰਘ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰਾਂ ਦੀ ਟੀਮ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਏ ਗਏ। ਨੈਸ਼ਨਲ ਟੀ.ਬੀ.ਖਾਤਮਾ ਪ੍ਰੋਗਰਾਮ ਤਹਿਤ ਲੋਕਾਂ ਦੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ।
ਇਸ ਮੌਕੇ ਪੰਚਾਇਤ, ਡਾਕ ਤੇ ਪੈਟਰੋਲੀਅਮ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ।
ਤਸਵੀਰ:

LEAVE A REPLY

Please enter your comment!
Please enter your name here