*ਖੂਨਦਾਨ ਕਰਕੇ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ.. ਮੈਡਮ ਸੁਨੈਨਾ*

0
31

ਮਾਨਸਾ 03 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਅਪੈਕਸ ਕਲੱਬ ਮਾਨਸਾ ਸਿਟੀ ਵਲੋਂ ਅੱਜ ਅਪੈਕਸਿਅਨ ਕਮਲ ਗਰਗ ਅਤੇ ਅਪੈਕਸਿਅਨ ਕਿ੍ਸ਼ਨ ਗਰਗ ਦੇ ਵਿਆਹ ਦੀ ਵਰ੍ਹੇਗੰਢ ਦੀ ਖੁਸ਼ੀ ਸਾਂਝੀ ਕਰਨ ਲਈ ਬਲੱਡ ਸੈਂਟਰ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਕਲੱਬ ਵੱਲੋਂ ਇਸ ਸਾਲ ਵਿੱਚ ਇਹ ਚੌਥਾ ਖੂਨਦਾਨ ਕੈਂਪ ਲਗਾਇਆ ਗਿਆ ਹੈ ਕਲੱਬ ਦੇ ਮੈਂਬਰਾਂ ਦੀਆਂ ਵਿਆਹ ਦੀ ਵਰ੍ਹੇਗੰਢਾਂ , ਜਨਮਦਿਨ ਖੂਨਦਾਨ ਕਰਕੇ ਮਨਾਏ ਜਾਂਦੇ ਹਨ ਉਹਨਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਇਸ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ।
ਇਸ ਮੌਕੇ ਬਲੱਡ ਬੈਂਕ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੈਡਮ ਸੁਨੈਨਾ ਨੇ ਦੱਸਿਆ ਕਿ ਸਵੈਇੱਛਕ ਖੂਨਦਾਨੀਆਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਸਦਕਾ ਇਸ ਬਲੱਡ ਬੈਂਕ ਵਿੱਚ ਕਦੇ ਵੀ ਖੂਨ ਦੀ ਕਿੱਲਤ ਮਹਿਸੂਸ ਨਹੀਂ ਹੋਈ। ਉਹਨਾਂ ਦੱਸਿਆ ਕਿ ਬਲੱਡ ਸੈਂਟਰ ਨਾਲ ਕਈ ਸਵੈਇੱਛਕ ਖੂਨਦਾਨੀ ਅਜਿਹੇ ਜੁੜੇ ਹੋਏ ਹਨ ਜਿਹੜੇ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਦੇ ਹਨ ਉਨ੍ਹਾਂ ਕਿਹਾ ਕਿ ਹਰੇਕ ਖੂਨਦਾਨੀ ਦੇ ਦਾਨ ਕੀਤੇ ਖੂਨ ਨਾਲ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕਦੀ ਹੈ।
ਇਸ ਮੌਕੇ ਸੁਰੇਸ਼ ਜਿੰਦਲ,ਅਸ਼ਵਨੀ ਜਿੰਦਲ,ਧੀਰਜ ਬਾਂਸਲ, ਵਨੀਤ ਐਡਵੋਕੇਟ, ਵਿਨੋਦ ਬਾਂਸਲ,ਕਮਲ ਗਰਗ, ਸ਼ਾਮ ਲਾਲ ਗੋਇਲ, ਸੰਜੀਵ ਪਿੰਕਾ, ਅਮਨਦੀਪ ਸਿੰਘ ਸਮੇਤ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here