*ਸ: ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ ਮਹਾਨ ਖੂਨਦਾਨ ਕੈਂਪ ਅੱਜ:ਪ੍ਰੇਮ ਅਰੋੜਾ*

0
17

ਮਾਨਸਾ 7 ਦਸੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਪੰਜਾਬ ਦੇ ਲੋਕ ਨਾਇਕ ਸਵ: ਸ: ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ਸ਼੍ਰੌਮਣੀ ਅਕਾਲੀ ਦਲ ਵੱਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਰਾਜਸੀ ਜੀਵਨ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਰ ਤਰ੍ਹਾਂ ਦੀ ਕੁਰਬਾਨੀ ਦਿੱਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੌਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਰਦਿਆਂ ਕਿਹਾ ਕਿ 8 ਦਸੰਬਰ ਨੂੰ ਸਵ: ਸ: ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਗੁਰਦੁਆਰਾ ਸਿੰਘ ਸਭਾ ਮੇਨ ਬਜਾਰ ਮਾਨਸਾ ਵਿਖੇ “ਸਦਭਾਵਨਾ ਦਿਵਸ” ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਪਹੁੰਚਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘੁਵੀਰ ਸਿੰਘ ਮਾਨਸਾ ਨੇ ਦੱਸਿਆ ਕਿ ਸਵ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ 96ਵੇਂ ਜਨਮ ਦਿਨ ਤੇ ਗੁਰਦੁਆਰਾ ਸਿੰਘ ਸਭਾ ਮੇਨ ਬਜਾਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ 10:30 ਵਜੇ ਪਾਏ ਜਾਣਗੇ। ਉਸ ਉਪਰੰਤ ਮਹਾਨ ਖੂਨਦਾਨ ਕੈਂਪ ਦੀ ਆਰੰਭਤਾ ਹੋਵੇਗੀ। ਜਿਸ ਦੇ ਪ੍ਰਬੰਧ ਸੰਗਤਾਂ ਵੱਲੋਂ ਮੁਕੰਮਲ ਕਰ ਲਏ ਗਏ ਹਨ। ਪ੍ਰੇਮ ਕੁਮਾਰ ਅਰੋੜਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੂਨਦਾਨ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖੂਨਦਾਨ ਕਰਨ।

LEAVE A REPLY

Please enter your comment!
Please enter your name here