*ਮਾਨਸਾ ‘ਚ ਕਿਸਾਨ ਹੋਏ ਪ੍ਰੇਸ਼ਾਨ, ਕਣਕ ਦੀ ਫਸਲ ‘ਤੇ ਗੁਲਾਬੀ ਸੁੰਡੀ ਦਾ ਹਮਲਾ, ਸਰਕਾਰ ਨੂੰ ਲਾਈ ਗੁਹਾਰ*

0
66

ਮਾਨਸਾ, 18 ਦਸੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮਾਨਸਾ ਵਿੱਚ ਗੁਲਾਬੀ ਸੁੰਡੀ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਲਪੇਟ ਵਿੱਚ ਲੈ ਲਿਆ ਹੈ। ਫਸਲਾਂ ਲਗਾਤਾਰ ਤਬਾਹ ਹੋ ਰਹੀਆਂ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਉੱਡਤ ਭਗਤ ਰਾਮ, ਦੂਲੋਵਾਲ ਅਤੇ ਕੋਟ ਧਰਮੂ  ਸਮੇਤ ਹੋਰ ਪਿੰਡਾਂ ਵਿੱਚ ਵੀ ਸੁੰਡੀ ਦਾ ਹਮਲਾ ਹੋਣ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਨੂੰ ਬਚਾਉਣ ਲਈ ਚਿੰਤਤ ਨਜ਼ਰ ਆ ਰਹੇ ਹਨ।

ਦੂਜੇ ਪਾਸੇ ਕਿਸਾਨ ਸਰਕਾਰ ਅਤੇ ਖੇਤੀਬਾੜੀ ਵਿਭਾਗ ਨੂੰ ਅਪੀਲਾਂ ਕਰ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਹਨ ਅਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਨੇ ਕਿਸਾਨਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਐਲਾਨ ਵੀ ਕੀਤਾ ਹੈ।

ਸਰਕਾਰ ਦੀ ਇਸ ਅਪੀਲ ਦੇ ਚੱਲਦਿਆਂ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਕਣਕ ਦੀ ਸਿੱਧੀ ਬਿਜਾਈ ਬਿਨਾਂ ਪਰਾਲੀ ਨੂੰ ਸਾੜਨ ਤੋਂ ਕੀਤੀ ਸੀ ਪਰ ਹੁਣ ਸਿੱਧੀ ਬਿਜਾਈ ਕਾਰਨ ਕਿਸਾਨਾਂ ਦੀਆਂ ਫ਼ਸਲਾਂ ‘ਤੇ ਗੁਲਾਬੀ ਸੁੰਡੀ ਨੇ ਹਮਲਾ ਕਰ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਦੇ ਖੇਤਾਂ ਵਿੱਚ ਕਣਕ ਦੀ ਫ਼ਸਲ ਖੇਤਾਂ ‘ਤੇ ਗੁਲਾਬੀ ਸੁੰਡੀ ਵੱਲੋਂ ਹਮਲਾ ਕੀਤਾ ਜਾ ਰਿਹਾ ਹੈ।

ਉਥੇ ਹੀ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਖੇਤਾਂ ‘ਚ ਜ਼ਿਆਦਾਤਰ ਸੁਪਰ ਸੀਡਰਾਂ ਨਾਲ ਕਣਕ ਦੀ ਬਿਜਾਈ ਕੀਤੀ ਸੀ, ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਠੇਕੇ ‘ਤੇ ਜ਼ਮੀਨ ਲੈ ਕੇ ਸਿੱਧੀ ਬਿਜਾਈ ਕਰਕੇ ਕਣਕ ਦੀ ਬਿਜਾਈ ਕੀਤੀ ਸੀ ਪਰ ਵੱਡੇ ਸੀਜ਼ਨ ਦੌਰਾਨ ਉਨ੍ਹਾਂ ਦੀ ਫ਼ਸਲ ‘ਤੇ ਸੁੰਡੀ ਦਾ ਹਮਲਾ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਰੰਤ ਉਨ੍ਹਾਂ ਦੇ ਖੇਤਾਂ ਵਿੱਚ ਅਧਿਕਾਰੀਆਂ ਨੂੰ ਭੇਜ ਕੇ ਗੁਲਾਬੀ ਸੁੰਡੀ ਦੀ ਰੋਕਥਾਮ ਦਾ ਹੱਲ ਲੱਭਿਆ ਜਾਏ।

LEAVE A REPLY

Please enter your comment!
Please enter your name here