*ਪੰਜਾਬ ‘ਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ:ਅਮਨ ਅਰੋੜਾ*

0
33

 (ਸਾਰਾ ਯਹਾਂ/ਬਿਊਰੋ ਨਿਊਜ਼): ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ’ਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ’ਤੇ ਕਰੇਗੀ।

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ’ਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ. ਵੀ.) ਪੈਨਲਾਂ ਨਾਲ ਲੈਸ ਕਰਨ ਦੇ ਕੰਮ ’ਚ ਤੇਜ਼ੀ ਲਿਆਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਵਰ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਸੋਲਰ ਪੀ. ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

LEAVE A REPLY

Please enter your comment!
Please enter your name here