*ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ’ਚ 646 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ-ਡਿਪਟੀ ਕਮਿਸ਼ਨਰ*

0
24

ਮਾਨਸਾ, 09 ਜਨਵਰੀ(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਇੱਕ ਰੋਜਾ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ’ਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 646 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਮਾਨਸਾ ਵਿਖੇ 144 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਤਹਿਸੀਲ ਸਰਦੂਲਗੜ੍ਹ ਵਿਖੇ 70, ਤਹਿਸੀਲ ਬੁਢਲਾਡਾ ਵਿਖੇ 213, ਸਬ ਤਹਿਸੀਲ ਭੀਖੀ ਵਿਖੇ 50, ਸਬ ਤਹਿਸੀਲ ਜੋਗਾ ਵਿਖੇ 91, ਸਬ ਤਹਿਸੀਲ ਝੁਨੀਰ 15 ਅਤੇ ਸਬ ਤਹਿਸੀਲ ਬਰੇਟਾ ਵਿਖੇ 63 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ।  
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here