*ਖੂਨਦਾਨ ਕਰਕੇ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ.. ਹੇਮਾ ਗੁਪਤਾ*

0
96

ਮਾਨਸਾ 11 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) ਸਰਕਾਰੀ ਸਕੂਲ ਜੋਗਾ ਦੇ ਅਧਿਆਪਕ ਹਰਦੀਪ ਸਿੰਘ ਨੇ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕਰਕੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਇਹ ਜਾਣਕਾਰੀ ਦਿੰਦਿਆਂ ਖੂਨਦਾਨ ਪ੍ਰੇਰਕ ਹੇਮਾ ਗੁਪਤਾ ਨੇ ਦੱਸਿਆ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਇਸ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਉਹਨਾਂ ਖਾਸਕਰ ਔਰਤਾਂ ਨੂੰ ਅਪੀਲ ਕੀਤੀ ਕਿ ਖੂਨਦਾਨ ਦੇ ਖੇਤਰ ਵਿੱਚ ਔਰਤਾਂ ਨੂੰ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਖੂਨਦਾਨ ਕਰਨ ਉਪਰੰਤ ਹਰਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਮਹਿਸੂਸ ਨਹੀਂ ਹੋਈ ਅਤੇ ਉਹ ਬਿਲਕੁਲ ਠੀਕ ਮਹਿਸੂਸ ਕਰ ਰਹੇ ਹਨ।ਇਸ ਮੌਕੇ ਅਧਿਆਪਕ ਅਮਿਤ ਕੁਮਾਰ, ਮੈਡਮ ਮਨਦੀਪ ਕੌਰ ਅਤੇ ਬਲੱਡ ਬੈਂਕ ਦੇ ਪਰਗਟ ਸਿੰਘ ਹਾਜ਼ਰ ਸਨ

LEAVE A REPLY

Please enter your comment!
Please enter your name here