ਮਾਨਸਾ 16-01-24(ਸਾਰਾ ਯਹਾਂ/ਬੀਰਬਲ ਧਾਲੀਵਾਲ)
ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ।ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੀਰਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਿਰਸੀਵਾਲਾ,ਬੂਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਸਿਰਸੀਵਾਲਾ,ਮੰਨੂ ਬਾਈ ਪਤਨੀ ਮੰਗੂ ਸਿੰਘ,ਜਿੰਦੋ ਕੌਰ ਪਤਨੀ ਸੂਰੀ ਸਿੰਘ ਵਾਸੀਆਨ ਬਾੜੀ ਜਿਲ੍ਹਾ ਰਾੲ ੇਸਨ ਮੱਧ ਪ੍ਰਦੇਸ ਨੂੰ ਸਮੇਤ ਸਵਿਫਟ ਡੀਜਾਇਰ ਨੰਬਰੀ ਪੀ.ਬੀ 11 ਸੀ.ਕੇ 3737 ਦੇ ਕਾਬ ੂ ਕਰਕੇ ਉਹਨਾਂ ਪਾਸੋਂ 26 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਪਰ ਥਾਣਾ ਸਿਟੀ ਬੁਢਲਾਡਾ ਵਿਖੇ ਮੁਕ ੱਦਮਾ ਨੰਬਰ 19 ਮਿਤੀ 15-01-2024 ਅ/ਧ 15ਬੀ,25,29/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਸਦਰ ਬੁਢਲਾਡਾ ਦੇ ਸ:ਥ ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਗੋਪਾਲ ਸਿੰਘ ਪੁੱਤਰ ਸਤਵੀਰ ਸਿੰਘ ਵਾਸੀ ਅਹਿਮਦਪੁਰ ਨੂੰ ਕਾਬ ੂ ਕਰਕੇ ਉਸ ਪਾਸੋਂ 5 ਗ੍ਰਾਂਮ ਸਮੈਕ ਬਰਾਮਦ ਹੋਣ ਪਰ ਥਾਣਾ ਸਦਰ ਬੁਢਾਲਾਡਾ ਵਿਖੇ ਮੁਕ ਦਮਾ ਨੰਬਰ 9 ਮਿਤੀ 15-01-2024 ਅ/ਧ 21ਏ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 3 ਮੁਕ ੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰ ਕਰਕੇ 3 ਵਿਅਕਤੀਆਂ ਨੂੰ ਕਾਬ ੂ ਕਰਕੇ 360 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤ ੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤ ੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।