*ਰਾਸ਼ਟਰੀ ਸੜਕ ਸੁਰੱਖਿਆ ਹਫਤਾ ਮਨਾਇਆ*

0
55

ਜਨਵਰੀ 18 (ਸਾਰਾ ਯਹਾਂ/ਮੁੱਖ ਸੰਪਾਦਕ) ਨਹਿਰੂ ਯੁਵਾ ਕੇਂਦਰ ਬਰਨਾਲਾ, ਐਨ ਐਸ ਐਸ ਵਿਭਾਗ, ਰੇਡ ਰਿਬਨ ਕਲੱਬ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਨੇ ਸਾਂਝੇ ਤੌਰ ਤੇ ਰਾਸ਼ਟਰੀ ਸੜਕ ਸੁਰੱਖਿਆ ਹਫਤਾ ਮਨਾਇਆ।  ਇਹ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ ਨੀਲਮ ਸ਼ਰਮਾ ਨੇ ਦਸਿਆ ਕਿ ਇਸ ਦਿਨ ਟ੍ਰੈਫਿਕ ਪੁਲਿਸ ਬਰਨਾਲਾ ਦੇ ਸਹਿਯੋਗ ਨਾਲ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ ਅਤੇ ਸੜਕ ਸੁਰੱਖਿਆ ਤੇ ਸੈਮੀਨਾਰ ਕਰਵਾਇਆ ਗਿਆ। ਐਨ ਐਸ ਐਸ ਪ੍ਰੋਗਰਾਮ ਅਫਸਰ ਮੈਡਮ ਅਰਚਨਾ ਨੇ ਦਸਿਆ ਕਿ ਟ੍ਰੈਫਿਕ ਪੁਲਿਸ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਉਚੇਚੇ ਤੌਰ ਤੇ ਕਾਲਜ ਵਿਚ ਪਹੁੰਚੇ ਜਿਥੇ ਓਹਨਾ ਦਾ ਸਵਾਗਤ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ ਸੁਸ਼ੀਲ ਬਾਲਾ, ਪ੍ਰੋਗਰਾਮ ਅਫਸਰ ਮੈਡਮ ਅਰਚਨਾ ਅਤੇ ਮੈਡਮ ਹਰਜਿੰਦਰ ਕੌਰ ਨੇ ਕੀਤਾ। ਇੰਸਪੈਕਟਰ ਜਸਵਿੰਦਰ ਸਿੰਘ ਨੇ ਦਸਿਆ ਕਿ ਸੰਘਣੀ ਧੁੰਦ ਦੇ ਕਾਰਨ ਬਹੁਤ ਹਾਦਸੇ ਵਾਪਰ ਰਹੇ ਹਨ ਜਿਨ੍ਹਾਂ ਵਿਚ ਰਿਫਲੈਕਟਰ ਬਚਾ ਦਾ ਕੰਮ ਕਰਦੇ ਹਨ। ਇਸ ਲਈ ਇਹਨਾਂ ਦਿਨਾਂ ਵਿਚ ਵਾਹਨ ਬਹੁਤ ਸਾਵਧਾਨੀ ਨਾਲ ਚਲਾਉਣੇ ਚਾਹੀਦੇ ਹਨ ਅਤੇ ਸੀਟ ਬੈਲਟ ਅਤੇ ਹੈਲਮੇਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਵਾਹਨ ਦੀ ਗਤੀ ਵੀ ਕੰਟਰੋਲ ਵਿਚ ਰੱਖਣੀ ਚਾਹੀਦੀ ਹੈ। ਏ ਐਸ ਆਈ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਕਿ ਕਦੇ ਵੀ ਵਾਹਨ ਸੜਕ ਤੇ ਨਹੀਂ ਖੜਾ ਕਰਨਾ ਚਾਹੀਦਾ। ਓਹਨਾ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਬਰਨਾਲਾ ਸ਼ਹਿਰ ਵਿਚ ਪਾਰਕਿੰਗ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਜਿਸ ਕਰ ਕੇ ਬਾਜ਼ਾਰ ਦੇ ਵਿਚ ਰਸ਼ ਹੈ। ਓਹਨਾ ਨੇ ਵਿਦਿਆਰਥੀਆਂ ਨੂੰ ਤਿੰਨ ਸਵਾਰੀ ਨਾ ਕਰਨ ਲਈ ਆਖਿਆ ਅਤੇ ਦੋ ਪਹੀਆ ਵਾਹਨ ਚਲਾਉਣ ਲਗਿਆ ਹੈਲਮੇਟ ਪਾਉਣ ਦੀ ਸਲਾਹ ਦਿਤੀ। ਇਸ ਤੋਂ ਬਾਅਦ ਨਹਿਰੂ ਯੁਵਾ ਕੇਂਦਰ ਬਰਨਾਲਾ ਅਤੇ ਟ੍ਰੈਫਿਕ ਪੁਲਿਸ ਬਰਨਾਲਾ ਐਨ ਐਸ ਐਸ ਅਤੇ ਰੇਡ ਰਿਬਨ ਕਲੱਬ ਦੇ ਸਹਿਯੋਗ ਨਾਲ ਸ਼ਹਿਰ ਵਿਚ ਆਟੋ ਅਤੇ ਟਰਾਲੀਆਂ ਤੇ ਵੱਡੇ ਰਿਫਲੈਕਟਰ ਅਤੇ ਦੋ ਪਹੀਆ ਵਾਹਨਾਂ ਤੇ ਛੋਟੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਵਲੰਟੀਅਰ ਨਵਰਾਜ ਸਿੰਘ, ਜਸਪ੍ਰੀਤ ਸਿੰਘ, ਜੀਵਨ ਸਿੰਘ, ਜਗਦੀਸ਼ ਸਿੰਘ, ਬਲਜਿੰਦਰ ਕੌਰ, ਅੰਮ੍ਰਿਤ ਸਿੰਘ,  ਐਲ ਬੀ ਐਸ ਕਾਲਜ ਤੋਂ ਐਨ ਐਸ ਐਸ ਵਿਭਾਗ ਦੇ ਮੈਡਮ ਜਸਵਿੰਦਰ ਕੌਰ, ਮੈਡਮ ਆਰਤੀ ਅੱਗਰਵਾਲ, ਜੈਸਮੀਨ, ਟ੍ਰੈਫਿਕ ਪੁਲਿਸ ਬਰਨਾਲਾ ਵਲੋਂ ਏ ਐਸ ਆਈ ਗੁਰਜੀਤ ਸਿੰਘ, ਹੌਲਦਾਰ ਜਗਸੀਰ ਸਿੰਘ, ਮਨਦੀਪ ਸਿੰਘ, ਆਦਿ ਹਾਜ਼ਿਰ ਸਨ।   

LEAVE A REPLY

Please enter your comment!
Please enter your name here