ਮਾਨਸਾ 19 ਜਨਵਰੀ(ਸਾਰਾ ਯਹਾਂ/ਮੁੱਖ ਸੰਪਾਦਕ)
ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਹਲਕੇ ਦੇ ਵੱਖ-ਵੱਖ ਖੇਡ ਕਲੱਬਾਂ ਲਈ ਖੇਡ ਅਤੇ ਯੂਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ।
ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ, ਉਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਮਾਨਸਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਲਈ ਦਿਨ-ਰਾਤ ਤੱਤਪਰ ਹਨ ਅਤੇ ਹਲਕੇ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।