ਮੌੜ ਮੰਡੀ 5 ਫਰਵਰੀ(ਸਾਰਾ ਯਹਾਂ/ਮੁੱਖ ਸੰਪਾਦਕ) ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀਮਤੀ ਪਦਮਨੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਰਾਣੀ ਲਕਸ਼ਮੀ ਬਾਈ ਪ੍ਰੀਕਸ਼ਨ ਸਕੀਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਵਿਚਕਾਰ ਕਰਾਟੇ ਮੁਕਾਬਲੇ ਕਰਵਾਏ ਗਏ।ਇਸ ਲੜੀ ਤਹਿਤ ਮੋੜ ਬਲਾਂਕ ਦੇ ਇਹ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮੋੜ ਮੰਡੀ ਵਿਖੇ ਕਰਵਾਏ ਗਏ।ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਨਵਦੀਪ ਕੌਰ ਡੀ ਪੀ ਈ ਨੇ ਦੱਸਿਆ ਕਿ ਨੋਵੀਂ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਮੁਕਾਬਲਿਆਂ 55 ਕਿਲੋ ਤੋਂ ਵੱਧ ਭਾਰ ਵਿੱਚ ਸਤਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਨੇ ਪਹਿਲਾਂ, ਹੁਸਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲੂ ਸਵੈਚ ਨੇ ਦੂਜਾ,50 ਕਿਲੋ ਤੋਂ ਘੱਟ ਭਾਰ ਵਿੱਚ ਅਰਸ਼ਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਤੀਵਾਲ ਕਲਾਂ ਨੇ ਪਹਿਲਾਂ, ਸੁਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਦੂਜਾ ਸਥਾਨ,45 ਕਿਲੋ ਤੋਂ ਘੱਟ ਭਾਰ ਵਿੱਚ ਸੁਖਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲੂ ਸਵੈਚ ਨੇ ਪਹਿਲਾਂ,ਸਿਮਰ ਕੌਰ ਸਰਕਾਰੀ ਹਾਈ ਸਕੂਲ ਕੋਟਲੀ ਖੁਰਦ ਨੇ ਦੂਜਾ,40 ਕਿਲੋ ਤੋਂ ਘੱਟ ਭਾਰ ਵਿੱਚ ਜੋਤੀ ਕੌਰ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਨੇ ਪਹਿਲਾਂ, ਸੁਖਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੂ ਕੇ ਦੂਜਾ, 6 ਜਮਾਤ ਤੋਂ ਅੱਠਵੀਂ ਦੇ 35 ਕਿਲੋ ਤੋਂ ਘੱਟ ਮੁਕਾਬਲਿਆਂ ਵਿੱਚ ਸੀਮਾ ਕੌਰ ਨੰਦਗੜ੍ਹ ਕੋਟੜਾ ਨੇ ਪਹਿਲਾਂ, ਖੁਸ਼ਪ੍ਰੀਤ ਕੌਰ ਸਰਕਾਰੀ ਮਾਡਲ ਸਕੂਲ ਰਾਮ ਨਗਰ ਨੇ ਦੂਜਾ, ਗਗਨਦੀਪ ਕੌਰ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਨੇ ਤੀਜਾ ਸਥਾਨ ਪ੍ਰਾਪਤ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਜੋਨ ਸਕੱਤਰ ਲੈਕਚਰਾਰ ਹਰਜਿੰਦਰ ਸਿੰਘ,ਅਵਤਾਰ ਸਿੰਘ ਮਾਨ, ਰਾਜਿੰਦਰ ਸਿੰਘ ਢਿੱਲੋਂ, ਵਰਿੰਦਰ ਸਿੰਘ ਵਿਰਕ ਕੁਲਦੀਪ ਸਿੰਘ ਮੂਸਾ, ਕੁਲਵਿੰਦਰ ਸਿੰਘ, ਗੁਰਪਿੰਦਰ ਸਿੰਘ, ਅਮਨਦੀਪ ਸਿੰਘ, ਲਖਵੀਰ ਸਿੰਘ, ਬਲਰਾਜ ਸਿੰਘ,ਕਸ਼ਮੀਰ ਸਿੰਘ, ਕੁਲਦੀਪ ਸ਼ਰਮਾ,ਰੁਪਿੰਦਰ ਕੌਰ,ਸੋਮਾਵਤੀ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਚਹਿਲ, ਹਰਪ੍ਰੀਤ ਸਿੰਘ, ਅਨੰਦ ਸਿੰਘ ਬਾਲਿਆਂਵਾਲੀ, ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।