ਮਾਨਸਾ, 13 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹੇ ਵਿੱਚ ਜੋ ਵੀ ਫੂਡ ਵਿਕਰੇਤਾ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਦਾ ਅਤੇ ਵੇਚਦਾ ਹੈ, ਜਿਵੇਂ ਕਿ (ਹਲਵਾਈ, ਬੇਕਰੀ, ਕਰਿਆਨਾ, ਕੈਟਰਿੰਗ, ਸਬਜੀ, ਫਲ ਫਰੂਟ, ਫਾਸਟ ਫੂਡ) ਵਾਲੇ ਜਿੰਨ੍ਹਾਂ ਦੀ ਸਲਾਨਾ ਟਰਨਓਵਰ 12 ਲੱਖ ਤੋਂ ਘੱਟ ਹੈ, ਉਨ੍ਹਾਂ ਦੀ ਰਜਿਸਟ੍ਰੇੇਸ਼ਨ ਅਤੇ ਜਿੰਨ੍ਹਾਂ ਦੀ ਟਰਨਓਵਰ 12 ਲੱਖ ਤੋਂ ਵੱਧ ਹੈ ਉਨ੍ਹਾਂ ਨੂੰ ਲਾਇਸੰਸ ਲੈਣਾ ਲਾਜ਼ਮੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੂਡ ਵਿਕਰੇਤਾਵਾਂ ਨਾਲ ਮੀਟਿੰਗ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਬਿਨ੍ਹਾਂ ਲਾਇਸੰਸ ਜਾਂ ਰਜਿਸਟ੍ਰੇਸ਼ਨ ਤੋਂ ਕੰਮ ਕਰਨ ’ਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਫੂਡ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਆਪਣਾ ਲਾਇਸੰਸ/ਰਜਿਸਟ੍ਰੇਸ਼ਨ ਅਪਲਾਈ ਕਰਕੇ ਇੱਕ ਮਹੀਨੇ ਦੇ ਅੰਦਰ ਅੰਦਰ ਪ੍ਰਾਪਤ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿੱਥੇ ਕਿਤੇ ਵੀ ਸਰਕਾਰੀ ਮੈਸ, ਕੰਟੀਨ, ਹੋਸਟਲ ਅਤੇ ਜਿੱਥੇ ਮਿਡ ਡੇਅ ਮੀਲ ਬਣਦਾ ਹੈ, ਉਨ੍ਹਾਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੰਸ ਬਣਾਉਣਾ ਲਈ ਅਤੇ ਉਨ੍ਹਾਂ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ। ਕਿ ਆਨਲਾਈਨ ਪੋਰਟਲ 6oscos.fssai.gov.in ਤੇ ਅਪਲਾਈ ਕਰ ਸਕਦੇ ਹਨ
ਸਿਵਲ ਸਰਜਨ-ਕਮ-ਡੀ.ਐਚ.ਓ, ਡਾ. ਰਣਜੀਤ ਸਿੰਘ ਰਾਏ ਨੇ ਫੂਡ ਵਿਕਰੇਤਾਵਾਂ ਨੂੰ ਸੁਰੱਖਿਅਤ ਫੂਡ ਅਤੇ ਫੋਰਟੀਫਾਇਡ ਫੂਡ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਖਾਣ ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਬਣਾਉਣ ਲਈ ਸ਼ੁੱਧ ਸਾਮਾਨ ਦੀ ਵਰਤੋਂ ਕੀਤੀ ਜਾਵੇ ਅਤੇ ਵਸਤੂਆਂ ਤਿਆਰ ਕਰਦੇ ਸਮੇਂ ਖੁਰਾਕੀ ਤੱਕ ਨਸ਼ਟ ਨਾ ਹੋਣ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖਾਣ ਪੀਣ ਦੀਆਂ ਵਸਤੂਆਂ ਵਿੱਚ ਲੋੜੀਂਦੇ ਖੁਰਾਕੀ ਤੱਤਾਂ ਅਤੇ ਵਿਟਾਮਿਨ ਦੀ ਮਾਤਰਾ ਨੂੰ ਪੂਰਾ ਕਰਨ ਲਈ ਫੋਰਟੀਫਾਇਡ ਫੂਡ ਮਿਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਲੋੜੀਂਦੇ ਤੱਤ ਮਿਲ ਸਕਣ। ਉਨ੍ਹਾਂ ਦੱਸਿਆ ਕਿ ਸਾਨੂੰ ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਬਚਿਆ ਹੋਇਆ ਭੋਜਨ ਨਸ਼ਟ ਨਹੀਂ ਕਰਨਾ ਚਾਹੀਦਾ ਸਗੋਂ ਤੁੁਰੰੰਤ ਇਸ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਚਾਹੀਦਾ ਹੈ।
ਅਮਰਿੰਦਰ ਸਿੰਘ ਫੂਡ ਸੇਫਟੀ ਅਫਸਰ ਨੇ ਕਿਹਾ ਕਿ ਹਰ ਕਿਸਮ ਦਾ ਖਾਣਾ ਬਣਾਉਣ ਅਤੇ ਵਰਤਾਉਣ ਸਮੇਂ ਸਾਫ ਸੁਥਰੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸਿਰ ਢਕਿਆ ਹੋਣਾ ਚਾਹੀਦਾ ਹੈ। ਹੱਥਾਂ ਦੇ ਨੌਂਹ ਕੱਟੇ ਹੋਣੇ ਲਾਜ਼ਮੀ ਹਨ ਅਤੇ ਸਾਫ ਸਫਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੀਆਂ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਖਾਣ ਪੀਣ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਅਤੇ ਮਨਿਆਈ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਵਸਤੂਆਂ ਹੀ ਵੇਚਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਰੂਡ ਸੇਫਟੀ ਅਧੀਨ ਰਜਿਸਟਰੇਸ਼ਨ ਨਹੀਂ ਕਰਵਾਈ ਉਹ ਜਲਦੀ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ।