*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 23 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ*

0
5

ਮਾਨਸਾ, 21 ਫਰਵਰੀ: (ਸਾਰਾ ਯਹਾਂ/ਬੀਰਬਲ ਧਾਲੀਵਾਲ)
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 23 ਫਰਵਰੀ, 2024 ਦਿਨ ਸ਼ੁੱਕਰਵਾਰ ਨੂੰ ਸੱਤਿਆ ਮਾਈਕਰੋ ਕੈਪੀਟਲ ਲਿਮਟਡ ਵੱਲੋਂ ਬਰਾਂਚ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ  ਪਾਸ  ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 21 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।  
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15,500 ਰੁਪਏ ਤੋਂ 20,000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 02:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 92898-69453, 94641-78030 ’ਤੇ ਸੰਪਰਕ ਕੀਤਾ ਜਾ ਸਕਦਾ

LEAVE A REPLY

Please enter your comment!
Please enter your name here