*ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਏਜੰਡੇ ਵਿੱਚ ਸ਼ਾਮਿਲ ਕਰਨ ਦੀ ਮੰਗ ,,,,,*

0
139

ਮਾਨਸਾ 21 ਫਰਵਰੀ(ਸਾਰਾ ਯਹਾਂ/ਮੁੱਖ ਸੰਪਾਦਕ)
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਜਰਨਲ ਸਕੱਤਰ ਗੁਰਮੇਲ ਸਿੰਘ ਮਾਛੀ ਕੇ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਸੋਸੀਏਸ਼ਨ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੰਜਾਬ ਕੈਬਨਿਟ ਦੀ ਹੋ ਰਹੀ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਿਲ ਕੀਤਾ ਜਾਵੇ। ਉਹਨਾਂ ਬਿਆਨ ਵਿੱਚ ਅੱਗੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂਆਂ ਵੱਲੋਂ ਐਸੋਸੀਏਸ਼ਨ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦਿਆਂ ਹੀ ਉਹਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਜਾਵੇਗਾ, ਪਰੰਤੂ ਅਫਸੋਸ ਸਰਕਾਰ ਨੂੰ ਹੋਂਦ ਵਿੱਚ ਆਇਆਂ ਲੱਗਪਗ 2 ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ । ਆਗੂਆਂ ਨੇ ਦੱਸਿਆ ਕਿ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਸ ਸਬੰਧ ਵਿੱਚ ਵੱਖ ਵੱਖ ਸਰੋਤਾਂ ਰਾਹੀਂ ਆਪਣੀਆਂ ਮੰਗਾਂ ਸਬੰਧੀ ਯਾਦ ਪੱਤਰ ਪੁੱਜਦੇ ਕੀਤੇ ਗਏ ਹਨ।

LEAVE A REPLY

Please enter your comment!
Please enter your name here