22 ਫਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) ਕਿਸਾਨ ਸੰਘਰਸ਼ ਦੌਰਾਨ 21 ਫਰਵਰੀ ਨੂੰ ਸ਼ੁਭਕਰਨ ਸਿੰਘ ਖਨੌਰੀ ਬਾਰਡਰ ‘ਤੇ ਪੁਲਿਸ ਦੀ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਇਸ ਨੌਜਵਾਨ ਦੀ ਸ਼ਹਾਦਤ ਦੇ ਰੋਸ ਵਜੋਂ ਅੱਜ ਪੰਜਾਬ ਤੇ ਹਰਿਆਣਾ ਵਿੱਚ ਰੋਸ ਮੁਜਾਰੇ ਕੀਤੇ ਜਾ ਰਹੇ
ਕਿਸਾਨ ਸੰਘਰਸ਼ ਦੌਰਾਨ 21 ਫਰਵਰੀ ਨੂੰ ਨੌਜਵਾਨ ਸ਼ੁਭਕਰਨ ਸਿੰਘ ਖਨੌਰੀ ਬਾਰਡਰ ‘ਤੇ ਪੁਲਿਸ ਦੀ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਇਸ ਨੌਜਵਾਨ ਦੀ ਸ਼ਹਾਦਤ ਦੇ ਰੋਸ ਵਜੋਂ ਅੱਜ ਪੰਜਾਬ ਤੇ ਹਰਿਆਣਾ ਵਿੱਚ ਰੋਸ ਮੁਜਾਰੇ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਅੱਜ ਫਿਰੋਜ਼ਪੁਰ ਦੇ ਹਲਕਾ ਜੀਰਾ ਵਿੱਚ ਵੀ ਕਿਸਾਨਾਂ ਵੱਲੋਂ ਸ਼ੁਭਕਰਨ ਦੀ ਸ਼ਹੀਦੀ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਸਹੀ ਨਹੀਂ ਕਰ ਰਹੀ, ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ‘ਤੇ ਗੋਲੇ ਦਾਗੇ ਜਾ ਰਹੇ ਹਨ, ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਦਾ ਸ਼ਿਕਾਰ ਸ਼ੁਭਕਰਨ ਹੋਇਆ ਹੈ।
ਕਿਸਾਨਾਂ ਨੇ ਕਿਹਾ ਸ਼ੁਭਕਰਨ ਤਿੰਨ ਭੈਣਾਂ ਦਾ ਭਰਾ ਸੀ ਸ਼ੁਭਕਰਨ ਆਪਣੇ ਹੱਕਾਂ ਲਈ ਦਿੱਲੀ ਧਰਨੇ ਵਿੱਚ ਗਿਆ ਸੀ। ਜਿਸਨੂੰ ਕੇਂਦਰ ਦੀ ਮੋਦੀ ਸਰਕਾਰ ਮੌਤ ਦੇ ਘਾਟ ਉਤਾਰ ਦਿੱਤਾ ਉਨ੍ਹਾਂ ਕਿਹਾ ਸ਼ੁਭਕਰਨ ਦੀ ਸ਼ਹੀਦੀ ਨੂੰ ਭੁਲਾਇਆ ਨਹੀਂ ਜਾਵੇਗਾ ਅਤੇ ਹੁਣ ਬੀਜੇਪੀ ਦੇ ਆਗੂਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ । ਕੇਂਦਰ ਸਰਕਾਰ ਕਿਸਾਨਾਂ ਨਾਲ ਜਾਣਬੁੱਝ ਕੇ ਧੱਕੇਸ਼ਾਹੀ ਕਰ ਰਹੀ ਹੈ। ਕਿਸਾਨਾਂ ਤੇ ਤਸ਼ੱਦਦ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (ਵੀਰਵਾਰ) 10ਵਾਂ ਦਿਨ ਹੈ। ਬੁੱਧਵਾਰ (21 ਫਰਵਰੀ) ਨੂੰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ।