ਮਾਨਸਾ, 24 ਫਰਵਰੀ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਚੋਣ ਅਫਸਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਘਰਾਂਗਣਾ ਵਿਖੇ ਸਰਕਾਰੀ ਹਾਈ ਸਕੂਲ ਘਰਾਂਗਣਾ ਦੇ ਸਹਿਯੋਗ ਨਾਲ ਪਿੰਡ ਵਿੱਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵੀਪ ਨੋਡਲ ਅਫਸਰ ਜਗਜੀਵਨ ਆਲੀਕੇ ਨੇ ਦੱਸਿਆ ਕਿ ਵੋਟਰਾਂ ਵਿੱਚ ਵੋਟਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਦਿਆਰਥੀਆਂ ਵੱਲੋਂ ਪ੍ਰੇਰਣਾ ਮਈ ਸਲੋਗਨਾਂ ਦੀਆਂ ਤਖ਼ਤੀਆਂ ਹੱਥਾਂ ਵਿੱਚ ਫੜ ਕੇ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਰੈਲੀ ਦਾ ਮੰਤਵ ਵੋਟਰਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਜਾਗਰੂਕ ਕਰਨਾ ਹੈ।
ਇਸ ਮੌਕੇ ਸ਼ਮਸ਼ੇਰ ਸਿੰਘ ਅਤੇ ਮੈਡਮ ਸੀਮਾ ਗਰਗ ਤੋਂ ਇਲਾਵਾ ਸਕੂਲੀ ਵਿਦਿਆਰਥੀ ਮੌਜੂਦ ਸਨ।