ਮਾਨਸਾ, 22 ਮਾਰਚ :(ਸਾਰਾ ਯਹਾਂ/ਮੁੱਖ ਸੰਪਾਦਕ)
ਲੋਕ ਸਭਾ ਚੋਣਾ ਸਬੰਧੀ ਵਧੇਰੇ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ ਪਲੇਟਫਾਰਮ ਅਤੇ ਅਕਾਊਂਟ ਕਾਰਜਸ਼ੀਲ ਹਨ ਤਾਂ ਜੋ ਲੋਕਤੰਤਰ ਦੀ ਮਜਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ ਅਤੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ ।
ਉਨ੍ਹਾਂ ਕਿਹਾ ਕਿ ਨਾਗਰਿਕਾਂ ਨਾਲ ਰਾਬਤਾ ਰੱਖਣ ਅਤੇ ਹਰ ਲੋੜੀਂਦੀ ਜਾਣਕਾਰੀ ਉਨ੍ਹਾਂ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆਂ ਇਕ ਬਿਹਤਰ ਮਾਧਿਅਮ ਹੈ। ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਲਈ ਇਸ ਵਿਧੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਸ਼ੋਸ਼ਲ ਮੀਡੀਆ ਹੈਡਲ ਕਾਰਜ਼ਸ਼ੀਲ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਵੋਟਰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਉਂਟਸ District Electoral Officer Mansa (ਫੇਸਬੁੱਕ), District Election Officer Mansa (ਇੰਸਟਾਗ੍ਰਾਮ) ਅਤੇ District Election Officer Mansa (DeoMansa) (ਐਕਸ) ਤੋਂ ਇਲਾਵਾ ਯੂਟਿਊਬ ਚੈਨਲ ’ਤੇ ਜੁੜ ਸਕਦੇ ਹਨ।
ਉਨ੍ਹਾਂ ਕਿਹਾ ਕਿ ਨਾਗਰਿਕ ਇਨ੍ਹਾਂ ਹੈਡਲਜ਼ ਦੇ ਕਿਊ-ਆਰ ਕੋਡ ਸਕੈਨ ਕਰਕੇ ਵੀ ਫਾਲੋਅ ਕਰ ਸਕਦੇ ਹਨ। ਉਨ੍ਹਾਂ ਵੋਟਰਾਂ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ 01 ਜੂਨ ਨੂੰ ਵੱਡੀ ਗਿਣਤੀ ਵਿੱਚ ਵੋਟ ਪਾ ਕੇ ਲੋਕਤੰਤਰ ਦੇ ਸਭ ਤੋਂ ਵੱਡੇ ਉਤਸਵ *ਚੋਣਾਂ ਦਾ ਪਰਵ, ਦੇਸ਼ ਦਾ ਗਰਵ* ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ।