ਮਾਨਸਾ 23 ਮਾਰਚ(ਸਾਰਾ ਯਹਾਂ/ਮੁੱਖ ਸੰਪਾਦਕ)ਸ੍ਰੋਮਣੀ ਅਕਾਲੀ ਦਲ ਵੱਲੋਂ ਆਰੰਭ ਕੀਤੀ ਗਈ ਪੰਜਾਬ ਬਚਾਓ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਲੋਕਾਂ ਦੀ ਸਮੂਲੀਅਤ ਨੇ ਜਿੱਥੇ ਸ੍ਰੋਮਣੀ ਅਕਾਲੀ ਦਲ ਦੇ ਹੋਸਲੇ ਬੁਲੰਦ ਕੀਤੇ ਹਨ ਉੱਥੇ ਹੀ ਲੋਕਾਂ ਨੂੰ ਸ੍ਰੋਮਣੀ ਅਕਾਲੀ ਦਲ ਪਾਸੋਂ ਆਸ ਕਿਰਨ ਦਿਖਾਈ ਦੇਣ ਲੱਗ ਪਈ ਹੈ।ਸ੍ਰੋਮਣੀ ਅਕਾਲੀ ਦਲ ਮੁੱਦਿਆਂ,ਨੀਤੀਆਂ ਤੇ ਸਿਧਾਂਤਾਂ ਨੂੰ ਉਜਾਗਰ ਕਰਕੇ ਪੂਰੇ ਜੋਸ਼ ਨਾਲ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਕੋਲ ਫਤਵਾ ਲੈਣ ਲਈ ਜਾਵੇਗਾ।ਇੰਨਾਂ ਸਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਲਕੀਤ ਸਿੰਘ ਭਪਲਾ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਨਸਾ ਦੇ ਪ੍ਰਧਾਨ ਰਘਬੀਰ ਸਿੰਘ ਮਾਨਸਾ ਨੇ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਲਈ ਸਿਧਾਂਤ ਰਾਜਨੀਤੀ ਤੋਂ ਉਪਰ ਹਨ ਤੇ ਇਹ ਕਦੇ ਵੀ ਖਾਲਸਾ ਪੰਥ,ਸਾਰੀਆਂ ਘੱਟ ਗਿਣਤੀ ਤੇ ਪੰਜਾਬੀਆਂ ਦੇ ਹਿੱਤਾਂ ਖਿਲਾਫ ਨਹੀਂ ਜਾਵੇਗਾ ਅਤੇ ਆਪਣੀ ਸਾਰੀ ਤਾਕਤ ਪੰਜਾਬ ਅੰਦਰ ਭਾਈਚਾਰਕ ਸਾਂਝ,ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਸਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਆਰੰਭ ਕੀਤੀ ਪੰਜਾਬ ਬਚਾਓ ਯਾਤਰਾ ਦੀ ਰਿਕਾਰਡਤੋੜ ਸਫਲਤਾ ਨੇ ਸ੍ਰੋਮਣੀ ਅਕਾਲੀ ਦਲ ਅੰਦਰ ਜੋਸ਼ ਭਰ ਦਿੱਤਾ ਹੈ ।ਜਿਸ ਦੇ ਤਹਿਤ ਇਹ ਯਾਤਰਾ ਮਾਨਸਾ ਜਿਲੇ ਅੰਦਰ 27 ਮਾਰਚ ਨੂੰ ਪਹੁੰਚ ਰਹੀ ਹੈ ਜਿਸਦੀ ਸਫਲਤਾਪੂਰਵਕ ਤਿਆਰੀ ਕੀਤੀ ਗਈ ਹੈ ਅਤੇ ਮਾਨਸਾ ਜਿਲੇ ਲੋਕਾਂ ਅੰਦਰ ਵੀ ਪੱਧਰ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ ।