27 ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼)ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਰਿੰਕੂ ਪੰਜਾਬ ‘ਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ ਵਿੱਚ ਪ੍ਰਤੀਕਰਮ ਦਿੱਤਾ ਹੈ।
ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਪਰ ਸ਼ਾਇਰਾਨਾ ਅੰਦਾਜ਼ ਵਿੱਚ ਲਿਖਿਆ….
ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ
ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ
ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ
ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..
ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣਗੇ ਪਰ ਰਿੰਕੂ ਨੇ ਉਦੋਂ ਨਾਂਹ ਕਰ ਦਿੱਤੀ ਸੀ। ਸੁਸ਼ੀਲ ਕੁਮਾਰ ਰਿੰਕੂ ਪਿਛਲੇ ਸਾਲ ਜਲੰਧਰ ‘ਚ ਹੋਈਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਏ ਸਨ। ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਜਿਸ ਵਿੱਚ ਰਿੰਕੂ ਜੇਤੂ ਰਿਹਾ ਸੀ। ਇਸ ਵਾਰ ਵੀ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਸੀ।