*1 ਜੂਨ ਨੂੰ Public Holiday ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ/ਗੈਰਸਰਕਾਰੀ ਅਦਾਰੇ*

0
90

03 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਇਹ ਛੁੱਟੀ ਉਦਯੋਗਿਕ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਲ ਨਾਲ ਦਿਹਾੜੀਦਾਰ ਕਰਮਚਾਰੀਆਂ ਲਈ ਅਦਾਇਗੀ ਛੁੱਟੀ ਹੋਵੇਗੀ।

ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਨੀਵਾਰ, 1 ਜੂਨ, 2024 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ। ਚੰਡੀਗੜ੍ਹ ਪ੍ਰਸ਼ਾਸਨ ਦਾ ਇਹ ਹੁਕਮ ਪ੍ਰਸ਼ਾਸ਼ਨ ਦੇ ਸਾਰੇ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਸੰਸਥਾਵਾਂ ‘ਤੇ ਲਾਗੂ ਹੋਵੇਗਾ।

ਇਸ ਤੋਂ ਇਲਾਵਾ, ਇਹ ਛੁੱਟੀ ਉਦਯੋਗਿਕ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਲ ਨਾਲ ਦਿਹਾੜੀਦਾਰ ਕਰਮਚਾਰੀਆਂ ਲਈ ਅਦਾਇਗੀ ਛੁੱਟੀ ਹੋਵੇਗੀ। ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਵਿੱਚ ਕੰਮ ਕਰਦੇ ਚੰਡੀਗੜ੍ਹ ਸੰਸਦੀ ਹਲਕੇ ਵਿੱਚ ਰਜਿਸਟਰਡ ਵੋਟਰਾਂ ਨੂੰ 1 ਜੂਨ, 2024 (ਸ਼ਨੀਵਾਰ) ਨੂੰ ਵਿਸ਼ੇਸ਼ ਅਚਨਚੇਤ ਛੁੱਟੀ ਦੇਣ ਦੀ ਵੀ ਅਪੀਲ ਕੀਤੀ।

ਇਸ ਪਹਿਲ ਕਦਮੀ ਦਾ ਮਕਸਦ ਵੋਟਰ ਯੂ. ਟੀ. ਚੰਡੀਗੜ੍ਹ ਵਿੱਚ ਹੋਣ ਵਾਲੀਆਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦਾ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ ਵੀ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here