ਮਾਨਸਾ 5 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ)ਬੀਤੇ ਕੱਲ੍ਹ ਮਾਨਸਾ ਵਿਖੇ 2 ਮੈਡੀਕਲ ਸਟੋਰਾਂ ਤੇ ਮੋਟਰ ਸਾਈਕਲ ਸਵਾਰਾਂ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਦੇ ਮਾਮਲੇ ਨੂੰ ਮਾਨਸਾ ਪੁਲਿਸ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਘਟਨਾ ਵਿੱਚ ਸ਼ਾਮਿਲ 4 ਵਿਅਕਤੀਆਂ ਨੂੰ 2 ਹਥਿਆਰਾਂ ਅਤੇ 1 ਗੱਡੀ ਸਮੇਤ ਕਾਬੂ ਕੀਤਾ ਹੈ। ਹਮਲਾਵਰਾਂ ਨੇ ਮੈਡੀਕਲ ਸਟੋਰਾਂ ਤੇ ਫਾਇਰਿੰਗ ਕਿਓਂ ਕੀਤੀ। ਇਸ ਦਾ ਕੀ ਕਾਰਨ ਸੀ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਸ਼ਨੀਵਾਰ ਨੂੰ ਪੁਲਿਸ ਵੱਲੋਂ ਇਸ ਖੁਲਾਸਾ ਕਰਨ ਦੀ ਸੰਭਾਵਨਾ ਹੈ। ਇਨ੍ਹਾਂ ਹਮਲਾਵਰਾਂ ਨੇ ਮੈਡੀਕਲ ਸਟੋਰ ਤੇ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ ਅਤੇ ਰਾਮਬਾਗ ਸਥਿਤ 1 ਮੈਡੀਕਲ ਸਟੋਰ ਤੇ ਅੰਨ੍ਹੇਵਾਹ ਫਾਇਰਿੰਗ ਕਰਕੇ ਫਰਾਰ ਹੋ ਗਏ ਸੀ।
ਸ਼ਹਿਰ ਦੇ ਰਾਮਬਾਗ ਰੋਡ ਸਥਿਤ ਮਾਨਸਾ ਮੈਡੀਕਲ ਸਟੋਰ ਤੇ ਨਕਾਬਪੋਸ਼ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਵਿੱਚ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ ਅਤੇ ਹਮਲਾਵਰ ਫਰਾਰ ਹੋ ਗਏ ਸੀ। ਐੱਸ.ਐੱਸ.ਪੀ ਡਾ: ਨਾਨਕ ਸਿੰਘ ਦੀ ਅਗਵਾਈ ਵਿੱਚ ਐੱਸ.ਪੀ (ਡੀ) ਮੋਹਨ ਸਿੰਘ, ਡੀ.ਐੱਸ.ਪੀ ਗੁਰਪ੍ਰੀਤ ਸਿੰਘ ਬੈਂਸ, ਸੀ.ਆਈ.ਏ ਸਟਾਫ ਮਾਨਸਾ, ਸਪੈਸ਼ਲ ਮਾਨਸਾ ਦੀਆਂ ਟੀਮਾਂ ਵੱਲੋਂ ਇਸ ਦੀ ਮੁਸ਼ਤੈਦੀ ਨਾਲ ਲਗਾਤਾਰ ਜਾਂਚ ਕੀਤੀ ਗਈ। ਪੁਲਿਸ ਨੇ ਹਮਲਾਵਰਾਂ ਦੀ ਭਾਲ ਕਰ ਲਈ। ਪਤਾ ਲੱਗਿਆ ਹੈ ਕਿ ਜਦੋਂ ਮਾਨਸਾ ਪੁਲਿਸ ਨੇ ਪਿੰਡ ਖਿਆਲਾ ਕਲਾਂ ਵਿਖੇ ਉਨ੍ਹਾਂ ਹਮਲਾਵਰਾਂ ਨੂੰ ਘੇਰਾ ਪਾਇਆ ਤਾਂ ਜਵਾਬੀ ਤੌਰ ਤੇ ਉਨ੍ਹਾਂ ਨੇ ਵੀ ਪੁਲਿਸ ਤੇ ਫਾਇਰਿੰਗ ਕਰ ਦਿੱਤੀ। ਇਸ ਵਿੱਚ 1 ਪੁਲਿਸ ਮੁਲਾਜਮ ਨੂੰ ਗੋਲੀ ਲੱਗੀ। ਐੱਸ.ਐੱਸ.ਪੀ ਡਾ: ਨਾਨਕ ਸਿੰਘ ਨੇ ਦੱਸਿਆ ਕਿ ਜਿਹੜੇ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਨੇ ਮੈਡੀਕਲ ਸਟੋਰਾਂ ਤੇ ਫਾਇਰਿੰਗ ਕੀਤੀ ਸੀ। 2 ਹੋਰ ਵਿਅਕਤੀਆਂ ਨੇ ਉਨ੍ਹਾਂ ਨੂੰ ਸ਼ਹਿ ਦੇ ਕੇ ਭਜਾਉਣ ਲਈ ਉਨ੍ਹਾਂ ਦਾ ਸਾਥ ਦਿੱਤਾ। ਪੁਲਿਸ ਨੇ ਜਦੋਂ ਪਿੰਡ ਖਿਆਲਾ ਕਲਾਂ ਵਿਖੇ ਉਨ੍ਹਾਂ ਨੂੰ ਘੇਰਾ ਪਾਇਆ ਤਾਂ ਪੁਲਿਸ ਨਾਲ ਉਨ੍ਹਾਂ ਦਾ ਮੁਕਾਬਲਾ ਹੋ ਗਿਆ। ਜਿਸ ਵਿੱਚ 1 ਪੁਲਿਸ ਮੁਲਾਜਮ ਨੂੰ ਗੋਲੀ ਲੱਗੀ ਅਤੇ 4 ਹਮਲਾਵਰਾਂ ਵੀ ਪੁਲਿਸ ਨੇ ਕਾਬੂ ਕਰ ਲਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਇੱਕ 12 ਬੋਰ ਪਿਸਤਲ, 1 ਆਡੀਸ਼ਨ ਪਿਸਤਲ ਅਤੇ 1 ਗੱਡੀ ਇਸ ਵਿੱਚ ਵਰਤੀ ਸੀ। ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦਾ ਪਿਛੋਕੜ ਅਤੇ ਮੈਡੀਕਲ ਸਟੋਰਾਂ ਤੇ ਫਾਇਰਿੰਗ ਕਰਨ ਦਾ ਮਕਸਦ ਕੀ ਸੀ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਛੇਤੀ ਹੀ ਇਸ ਦਾ ਵੀ ਪਤਾ ਲਗਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਮੋਟਰ ਸਾਈਕਲ ਸਵਾਰਾਂ ਨੇ ਬਿਨ੍ਹਾਂ ਨੰਬਰ ਪਲੇਟ ਵਾਲਾ ਨਵਾਂ ਮੋਟਰ ਸਾਈਕਲ ਵਰਤਿਆ ਸੀ। ਪੁਲਿਸ ਵੱਲੋਂ ਸਖਤ ਹਦਾਇਤਾਂ ਹਨ ਕਿ ਹਾਈ ਪ੍ਰੋਫਾਇਲ ਨੰਬਰ ਪਲੇਟਾਂ ਵਾਹਨਾਂ ਤੇ ਲਗਾਈਆਂ ਜਾਣ। ਪੁਲਿਸ ਵੱਲੋਂ 24 ਘੰਟਿਆਂ ਅੰਦਰ ਹਮਲਾਵਰਾਂ ਨੂੰ ਕਾਬੂ ਕਰ ਲੈਣ ਨੂੰ ਲੈ ਕੇ ਲੋਕਾਂ ਵੱਲੋਂ ਪੁਲਿਸ ਦੀ ਕਾਰਗੁਜਾਰੀ ਦੀ ਪ੍ਰਸ਼ੰਸ਼ਾ ਕੀਤੀ ਗਈ ਹੈ। ਐੱਸ.ਐੱਸ.ਪੀ ਡਾ: ਨਾਨਕ ਸਿੰਘ ਦੇਰ ਰਾਤ ਗੱਲਬਾਤ ਕਰਦਿਆਂ ਨੇ ਦੱਸਿਆ ਕਿ ਛੇਤੀ ਹੀ ਪੁਲਿਸ ਪੁਰੀ ਕਹਾਣੀ ਤੋਂ ਪਰਦਾ ਚੁੱਕੇਗੀ ਅਤੇ ਪੁਲਿਸ ਵੱਲੋਂ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਖਰਾਬ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਬਾਰੀਕੀ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਐੱਸ.ਪੀ (ਡੀ) ਮੋਹਨ ਲਾਲ, ਡੀ.ਐੱਸ.ਪੀ (ਡੀ) ਪੁਸ਼ਪਿੰਦਰ ਸਿੰਘ, ਡੀ.ਐੱਸ.ਪੀ ਗੁਰਪ੍ਰੀਤ ਸਿੰਘ ਬੈਂਸ, ਸੀ.ਆਈ.ਏ ਸਟਾਫ ਮਾਨਸਾ ਦੇ ਸੁਖਜੀਤ ਸਿੰਘ, ਸਪੈਸ਼ਲ ਸੈੱਲ ਜਿਲ੍ਹਾ ਮਾਨਸਾ ਦੇ ਇੰਚਾਰਜ ਜਗਦੀਸ਼ ਸ਼ਰਮਾ, ਥਾਣਾ ਸਿਟੀ-2 ਦੇ ਮੁੱਖੀ ਐੱਸ.ਆਈ ਕਰਮਜੀਤ ਸਿੰਘ, ਐੱਸ.ਆਈ ਅਵਤਾਰ ਸਿੰਘ ਤੋਂ ਗਿਣਤੀ ਵਿੱਚ ਪੁਲਿਸ ਮੁਲਾਜਮ ਮੌਜੂਦ ਸਨ।
ਫੋਟੋ : ਗੱਲਬਾਤ ਦੌਰਾਨ ਐੱਸ.ਐੱਸ.ਪੀ ਡਾ: ਨਾਨਕ ਸਿੰਘ ਅਤੇ ਹੋਰ।