*ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 03 ਸਕੂਲੀ ਬੱਸਾਂ ਦੇ ਚਲਾਣ*

0
35

ਮਾਨਸਾ, 06 ਅਪ੍ਰੈਲ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਡੇਅ ਬੋਰਡਿੰਗ ਸਕੂਲ, ਦਿਆਲਪੁਰਾ ਵਿਖੇ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 03 ਬੱਸਾਂ ਦੇ ਚਲਾਣ ਕੀਤੇ ਗਏ।
ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ।
ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆਉਣ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਦਫਤਰ ਤੋ ਸ੍ਰੀ ਰਾਜਿੰਦਰ ਕੁਮਾਰ ਵਰਮਾ, ਜਿਲ੍ਹਾ ਸਿੱਖਿਆ ਦਫਤਰ ਤੋ ਸ੍ਰੀ ਅਮਨਦੀਪ ਸ਼ਰਮਾ  ਸਿੰਘ, ਪੁਲਿਸ ਵਿਭਾਗ ਤੋਂ ਗੁਰਸੇਵਕ ਸਿੰਘ ਤੇ ਮਲਵਿੰਦਰ ਸਿੰਘ ਏ ਐਸ ਆਈ ਟਰੈਫਿਕ ਇੰਚਾਰਜ ਮੌਜੂਦ ਸਨ।

LEAVE A REPLY

Please enter your comment!
Please enter your name here