*ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸਨ ਪੰਜਾਬ ਬਲਾਕ ਮਾਨਸਾ ਦੀ ਹੋਈ ਵਿਸ਼ੇਸ਼ ਮੀਟਿੰਗ*

0
103

ਮਾਨਸਾ 15 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸਨ ਪੰਜਾਬ ਰਜਿ. 295 ਜ਼ਿਲ੍ਹਾ ਮਾਨਸਾ ਦੇ ਬਲਾਕ ਮਾਨਸਾ ਦੀ ਵਿਸ਼ੇਸ਼ ਮੀਟਿੰਗ ਅਮਰ ਰਿਜੋਰਟ ਵਿਖੇ ਬਲਾਕ ਮਾਨਸਾ ਦੇ ਪ੍ਰਧਾਨ ਪ੍ਰੇਮ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਇਲਾਕੇ ਭਰ ਦੇ ਮੈਡੀਕਲ ਪੈ੍ਕਟੀਸ਼ਨਰਾਂ ਨੇ ਸ਼ਮੂਲੀਅਤ ਕੀਤੀ ਅਤੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਜ਼ਿਲ੍ਹਾ ਸਕੱਤਰ ਸਿਮਰਜੀਤ ਸਿੰਘ ਗਾਗੋਵਾਲ, ਪ੍ਰੈਸ ਸਕੱਤਰ ਮੈਂਗਲ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਦੀ ਸ਼ੁਰੂਆਤ ਪਿਛਲੇ ਦਿਨੀਂ ਜਥੇਬੰਦੀ ਵਿੱਚੋਂ ਵਿਛੜੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ। ਜਥੇਬੰਦਕ ਤੌਰ ਤੇ ਚੇਤਨ ਕਰਦਿਆਂ ਆਗੂਆਂ ਨੇ ਜਥੇਬੰਦੀ ਦੀਆਂ ਮੀਟਿੰਗਾਂ ਵਿੱਚ ਹਾਜ਼ਰੀ ਯਕੀਨੀ ਬਣਾਉਣ ਅਤੇ ਉਲੀਕੇ ਜੱਥੇਬੰਦਕ ਕਾਰਜਾਂ, ਮੈਂਬਰਸ਼ਿਪ ਵਧਾਉਣ ਅਤੇ ਜਥੇਬੰਦੀ ਦੀ ਬੇਹਤਰੀ ਲਈ ਤਨਦੇਹੀ ਅਤੇ ਸਹਿਨਸ਼ੀਲਤਾ ਨਾਲ ਕਾਰਜ ਕਰਨ ਅਤੇ ਸਾਫ ਸੁਥਰੀ ਪ੍ਰੈਕਟਿਸ ਦੇ ਨਾਲ ਨਾਲ ਨਸ਼ਿਆਂ ਅਤੇ ਭਰੂਣ ਹੱਤਿਆਂ ਵਰਗੀਆਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਪਿਰਤ ਅਨੁਸਾਰ ਜਨ ਜਾਗ੍ਰਤੀ ਵਰਗੇ ਕਾਰਜ਼ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਵਿਸਾਖੀ ਅਤੇ ਬਾਬਾ ਸਾਹਿਬ ਡਾ਼ ਭੀਮਰਾਓ ਅੰਬੇਦਕਰ ਦੇ ਜਨਮ ਦਿਵਸ਼ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ। ਸੂਬਾ ਪ੍ਰਧਾਨ ਧੰਨਾ ਮੱਲ ਗੋਇਲ , ਬਲਾਕ ਪ੍ਰਧਾਨ ਪ੍ਰੇਮ ਗਰਗ ਨੇ ਸੰਬੋਧਨ ਕਰਦਿਆਂ ਮੌਜੂਦਾ ਚੋਣਾਂ ਦੇ ਸਮੇਂ ਵਿੱਚ ਵੋਟਾਂ ਮੰਗਣ ਆਉਣ ਵਾਲੀਆਂ ਰਾਜਨੀਤਕ ਪਾਰਟੀਆਂ ਅਤੇ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਨੂੰ ਜ਼ਾਬਤੇ ਵਿੱਚ ਰਹਿਕੇ ਲੋਕਾਂ ਨਾਲ ਕੀਤੇ ਵਾਅਦੇ ਸਿਹਤ , ਸਿੱਖਿਆ, ਰੁਜ਼ਗਾਰ ਅਤੇ ਸਾਡੀਆਂ ਮੰਗਾਂ ਪ੍ਰਤੀ ਸਵਾਲ ਪੁੱਛਣੇ ਚਾਹੀਦੇ ਹਨ। ਵਿਧਾਨ ਸਭਾ ਦੇ ਸੈਸ਼ਨਾਂ ਵਿੱਚ ਬੇਸ਼ੱਕ ਮਾਨਯੋਗ ਚਾਰ ਵਿਧਾਇਕਾਂ ਵੱਲੋਂ ਸਾਡੀਆਂ ਮੰਗਾਂ ਨਾਲ ਸਹਿਮਤੀ ਜਤਾਉਂਦਿਆਂ ਟ੍ਰੇਨਿੰਗ ਦੇ ਕੇ ਕਾਨੂੰਨੀ ਮਾਨਤਾ ਦੇਣ ਦੀ ਪੁਰਜ਼ੋਰ ਮੰਗ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਸੂਬਾ ਇਜਲਾਸ ਬਾਰੇ ਜਾਣਕਾਰੀ ਦਿੰਦਿਆਂ ਰੀਵਿਊ ਰਿਪੋਰਟ ਦਾ ਖਰੜਾ ਵੀ ਸਾਂਝਾ ਕੀਤਾ ਅਤੇ ਜਲਦੀ ਪ੍ਰਤੀਕਰਮ ਦੇਣ ਲਈ ਪ੍ਰੇਰਿਆ ਅਤੇ ਕਿਹਾ ਕਿ ਸਾਡੀ ਜਥੇਬੰਦੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ । ਜਥੇਬੰਦੀ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਸੱਦਾ ਦਿੰਦਿਆਂ ਅਜੋਕੇ ਸਮੇਂ ਭਰਾਤਰੀ ਜਥੇਬੰਦੀਆਂ ਨਾਲ ਭਰਾਤਰੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਤੇ ਜੋਰ ਦਿੱਤਾ। ਕੈਸ਼ੀਅਰ ਲਾਭ ਸਿੰਘ ਵੱਲੋਂ ਲੇਖੇ ਜੋਖੇ ਦੀ ਰਿਪੋਰਟ ਵੀ ਪੇਸ਼ ਕੀਤੀ ਗਈ ਅਤੇ ਸਹਾਇਕ ਕੈਸ਼ੀਅਰ ਦੇ ਤੌਰ ਤੇ ਸੁਖਪ੍ਰੀਤ ਸਿੰਘ ਦੀ ਚੋਣ ਕੀਤੀ ਗਈ। ਇਸ ਸਮੇਂ ਬਲਾਕ ਸਕੱਤਰ ਜਗਸੀਰ ਸਿੰਘ ਭੈਣੀ ਬਾਘਾ , ਕਰਮਜੀਤ ਸਿੰਘ, ਚਿਮਨ ਲਾਲ, ਮਨੋਜ ਖਿਆਲਾ, ਸੁਖਦਰਸ਼ਨ ਖਾਰਾ, ਮੱਖਣ ਸਿੰਘ ਖੋਖਰ , ਜਗਰੂਪ ਸਿੰਘ , ਸੁਧੀਰ ਚਿਲਾਣਾ, ਗੁਰਪ੍ਰੀਤ ਕੋਟ , ਸਤੀਸ਼ ਮਿੱਢਾ ਆਦਿ ਨੇ ਵੀ ਵਿਚਾਰ ਸਾਂਝੇ ਕੀਤੇ।

LEAVE A REPLY

Please enter your comment!
Please enter your name here