*ਪੀ.ਏ.ਐਮ.ਐਸ. ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ-ਜ਼ਿਲ੍ਹਾ ਚੋਣ ਅਫ਼ਸਰ*

0
12

ਮਾਨਸਾ, 15 ਅਪ੍ਰੈਲ: (ਸਾਰਾ ਯਹਾਂ/ਮੁੱਖ ਸੰਪਾਦਕ)
ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਸੈਕਟਰ ਅਫ਼ਸਰਾਂ ਪੀ.ਏ.ਐਮ.ਐਸ. ਦੇ ਟੈਕਨੀਕਲ ਸਟਾਫ ਦੀ ਆਨਲਾਈਨ ਸਿਖਲਾਈ ਕਰਵਾਈ ਗਈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪੀ.ਏ.ਐਮ.ਐਸ. ਦੀ ਵੱਖ ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਹੋਵੇਗੀ। ਇਹ ਪ੍ਰਣਾਲੀ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮੌਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਵੇਗੀ।
ਉਨ੍ਹਾਂ ਦੱਸਿਆ ਕਿ ਪੀ.ਏ.ਐਮ.ਐਸ. ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਹ ਐਪਲੀਕੇਸ਼ਨ ਡਿਸਪੈਚ ਪ੍ਰਕਿਰਿਆ ਦੌਰਾਨ ਪਾਰਟੀਆਂ ਦੀ ਹਲਚਲ ’ਤੇ ਬਾਰੀਕੀ ਨਾਲ ਨਜ਼ਰ ਰੱਖਦੀ ਹੈ ਅਤੇ ਹਰ ਕਦਮ ’ਤੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।
ਇਸ ਮੌਕੇ ਚੋਣ ਕਾਨੂੰਗੋ ਵਰੁਣ ਕੁਮਾਰ ਗੋਇਲ ਅਤੇ ਪ੍ਰੋਗਰਾਮਰ ਮੋਹਿੰਦਰ ਕੌਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here