*BJP ਨੇ ਲੋਕ ਸਭਾ ਚੋਣਾਂ ਲਈ ਤਿੰਨ ਉਮੀਦਵਾਰਾਂ ਦਾ ਕੀਤਾਅਪ੍ਰੈਲ ਐਲਾਨ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ?*

0
117

16 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

 ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤਿੰਨ ਸੀਟਾਂ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਭਾਜਪਾ ਨੇ ਬਠਿੰਡਾ ਤੋਂ ਪਰਮਪਾਲ ਕੌਰ, ਹੁਸ਼ਿਆਰਪੁਰ ਤੋਂ ਅਨਿਤਾ ਸੋਮ ਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਮੌਕਾ ਦਿੱਤਾ ਹੈ। 

ਅੱਜ ਆਪ ਨੇ ਵੀ 4 ਸੀਟਾਂ ਤੋਂ ਐਲਾਨੇ ਆਪਣੇ ਉਮੀਦਵਾਰ

ਆਮ ਆਦਮੀ ਪਾਰਟੀ ਨੇ ਲੁਧਿਆਣਾ, ਜਲੰਧਰ, ਗੁਰਦਾਸਪੁਰ ਅਤੇ ਫਿਰੋਜ਼ਪੁੁਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ, ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਅਤੇ ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਨੂੰ ਮੌਕਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਲੋਕ ਸਭਾ ਚੋਣਾਂ ਸ਼ੁਰੂ ਹੋਣ ਨੂੰ ਕੁਝ ਸਮਾਂ ਬਾਕੀ ਰਹਿ ਗਿਆ ਹੈ ਅਤੇ ਸਾਰੀਆਂ ਪਾਰਟੀਆਂ ਨੇ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਆਪਣੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕਰ ਰਹੀ ਹੈ। ਹੁਣ ਅੱਜ ਦੋ ਪਾਰਟੀਆਂ ਨੇ ਆਪਣੀ ਬਾਕੀ ਰਹਿੰਦੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰਕੇ ਪਾਰਟੀ ਦੀ ਜ਼ਿੰਮੇਵਾਰੀ ਇਨ੍ਹਾਂ ਦੇ ਮੋਢਿਆਂ ‘ਤੇ ਪਾਈ ਹੈ। ਹਾਲਾਂਕਿ ਫੈਸਲਾ ਤਾਂ 4 ਜੂਨ ਨੂੰ ਹੀ ਹੋਵੇਗੀ ਕਿ ਲੋਕ ਕਿਸ ਨੂੰ ਅਪਣਾਉਂਦੇ ਹਨ ਅਤੇ ਕਿਸ ਨੂੰ ਨਕਾਰਦੇ ਹਨ।

LEAVE A REPLY

Please enter your comment!
Please enter your name here