ਬੁਢਲਾਡਾ 17 ਅਪ੍ਰੈਲ (ਸਾਰਾ ਯਹਾਂ/ਮਹਿਤਾ ਅਮਨ) ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਜੀਤਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨੇ ਜਾਣ ਤੇ ਬਲਾਕ ਕਾਂਗਰਸ ਕਮੇਟੀ ਵੱਲੋਂ ਗੁਰਜੀਤ ਸਿੰਘ ਫੌਜੀ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਇਜਹਾਰ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਰਣਜੀਤ ਸਿੰਘ ਦੋਦੜਾ ਨੇ ਕਿਹਾ ਕਿ ਪਾਰਟੀ ਵੱਲੋਂ ਲਿਆ ਗਿਆ ਫੈਂਸਲਾ ਪਾਰਟੀ ਨੂੰ ਹੋਰ ਮਜਬੂਤ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰ. ਸਿੱਧੂ ਇੱਕ ਤਜਰਬੇਕਾਰ ਸਿਆਸਤਦਾਨ ਹਨ। ਉਹ ਇਸ ਤੋਂ ਪਹਿਲਾ ਵਿਧਾਨ ਸਭਾ ਹਲਕਾ ਤਲਵੰਡੀ ਅਤੇ ਮੋੜ ਤੋਂ ਵਿਧਾਇਕ ਰਹਿ ਚੁੱਕੇ ਹਨ। ਅਤੇ ਹਲਕਾ ਬਠਿੰਡਾ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਇਸ ਮੌਕੇ ਬਿਹਾਰੀ ਸਿੰਘ ,ਰਾਮ ਗੋਪਾਲ, ਰਾਜ ਕੁਮਾਰ ਰਾਜੂ ,ਪਿਆਰਾ ਸਿੰਘ ਸੁਖਵਿੰਦਰ ਸਿੰਘ ਮਿੱਠੁਸਿੰਘ ,ਜਨਕ ਰਾਜ ਅਤੇ ਹੋਰ ਵੱਡੀ ਗਿਣਤੀ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।