*ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ*

0
31

ਮਾਨਸਾ, 26 ਅਪ੍ਰੈਲ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਪੁਲਿਸ ਵਿਭਾਗ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਕਿਡਜ਼ੀ ਸਕੂਲ, ਸਰਵਹਿੱਤਕਾਰੀ ਵਿੱਦਿਆ ਮੰਦਰ ਬੁਢਲਾਡਾ,  ਮੂਨ ਲਾਈਟ ਹਾਈ ਸਕੂਲ, ਗੁਰੂਕੁਲ ਇੰਟਰਨੈਸ਼ਨਲ ਸਕੂਲ ਬੁਢਲਾਡਾ ਦੀਆਂ ਵੈਨਾ ਦੀ ਚੈਕਿੰਗ ਕੀਤੀ ਗਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 11 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਲਾਜ਼ਮੀ ਹੈ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਕੁਮਾਰ ਵਰਮਾ, ਹਰਪ੍ਰੀਤ ਕੋਰ, ਮਲਵਿੰਦਰ ਸਿੰਘ ਐਜੋਕੇਸਨਲ ਸੈਲ ਇੰਚਾਰਜ ਅਤੇ ਤਾਜਿੰਦਰ ਕੁਮਾਰ ਹਾਜਰ ਸਨ

LEAVE A REPLY

Please enter your comment!
Please enter your name here