*ਰੁੱਸਿਆਂ ਨੂੰ ਮਨਾਉਣ ਵਿੱਚ ਲੱਗੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ*

0
102

ਬੁਢਲਾਡਾ 28 ਅਪ੍ਰੈਲ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੀ ਅਗਵਾਈ ਵਿੱਚ ਸ਼ਹਿਰ ਬੁਢਲਾਡਾ ਵਿੱਚ ਵੱਖ-ਵੱਖ ਥਾਵਾਂ ਤੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਮੀਟਿੰਗ ਵਿੱਚ ਨਿਰਾਸ਼ ਭਾਜਪਾ ਆਗੂਆਂ ਨੂੰ ਮਨਾਉਣ ਵਿੱਚ ਪਰਮਪਾਲ ਕੌਰ ਨੇ ਅਹਿਮ ਭੁਮਿਕਾ ਨਿਭਾਈ। ਨਿਰਾਸ਼ ਆਗੂਆਂ ਨੇ ਪਰਮਪਾਲ ਕੌਰ ਮਲੂਕਾ ਅਤੇ ਭਾਰਤੀ ਜਨਤਾ ਪਾਰਟੀ ਜਿੰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਪਰਮਪਾਲ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮੇਂ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇੱਕ ਮੰਚ ਤੇ ਇੱਕਠੇ ਹੋ ਕੇ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਲੈ ਕੇ ਜਾਣ ਦੀ ਅਪੀਲ ਕੀਤੀ ਅਤੇ ਮੋਦੀ ਸਰਕਾਰ ਵੱਲੋਂ ਕੀਤੇ ਕਾਰਜਾਂ ਦਾ ਚਾਨਣਾ ਪਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਵਿਚਾਰੇ ਹਨ ਅਤੇ ਜਿਨ੍ਹਾਂ ਵਿੱਚ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅਤੇ ਵਿਦੇਸ਼ਾਂ ਵਿੱਚ ਸਿੱਖਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਮੋਦੀ ਸਰਕਾਰ ਨੇ ਨਿਪਟਾਰਾ ਕੀਤਾ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਬੈਠੇ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਲਝਾਈਆਂ ਹਨ। ਇਸ ਤੋਂ ਇਲਾਵਾ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਦੀ ਅਗਵਾਈ ਵਿੱਚ ਵੱਖ-ਵੱਖ ਪਰਿਵਾਰ ਭਾਜਪਾ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ, ਕੋਂਸਲਰ ਪ੍ਰੇਮ ਕੁਮਾਰ, ਵਿਨੋਦ ਕੁਮਾਰ ਗਰਗ, ਤੇਜਿੰਦਰ ਸਿੰਘ ਗੋਰਾ, ਜਨਕ ਰਾਜ ਬਾਂਸਲ, ਕੁਸ਼ ਵਾਤਸ, ਅਮਨ ਗੈਸ ਏਜੰਸੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here